ਹੁਸ਼ਿਆਰਪੁਰ, 24 ਸਤੰਬਰ : ਭਾਰਤ ਸਰਕਾਰ ਦੇ ਨਿਰਦੇਸ਼ਾਂ ’ਤੇ ਆਯੁਸ਼ ਵਿਭਾਗ ਵੱਲੋਂ ਚੰਡੀਗੜ੍ਹ ਵਿਚ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿਚ ਆਯੁਰਵੇਦ ਨਾਲ ਜੁੜੀਆਂ ਰਾਜ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।
ਸਮਾਰੋਹ ਦੌਰਾਨ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਅਤੇ ਬੋਰਡ ਆਫ ਆਯੁਰਵੇਦਾ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਡਾ. ਗੋਇਲ ਵੱਲੋਂ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਅਤੇ ਹੋਰ ਸਬੰਧਤ ਸੰਸਥਾਵਾਂ ਰਾਹੀਂ ਰਾਜ ਵਿਚ ਆਯੁਰਵੇਦ ਨੂੰ ਉਤਸ਼ਾਹਿਤ ਕਰਨ, ਇਸ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਮੰਚ ਤੋਂ ਸ਼ਲਾਘਾ ਕੀਤੀ ਗਈ।
ਆਯੁਰਵੇਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੀਵ ਸੂਦ ਅਤੇ ਹੋਰ ਅਧਿਕਾਰੀਆਂ ਨੇ ਇਸ ਉਪਲੱਬਧੀ ਲਈ ਡਾ. ਗੋਇਲ ਨੂੰ ਵਧਾਈ ਦਿੱਤੀ। ਇਸ ਸਨਮਾਨ ਲਈ ਡਾ. ਗੋਇਲ ਨੇ ਕੇਂਦਰ ਅਤੇ ਰਾਜ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਵਿੱਖ ਵਿਚ ਵੀ ਆਯੁਰਵੇਦ ਪ੍ਰਤੀ ਆਪਣੇ ਸੇਵਾ ਕਾਰਜਾਂ ਦੇ ਮਿਸ਼ਨ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ।
Read More : ਕਾਰਬਨ ਸਾਫ ਕਰਦੇ ਸਮੇਂ ਗੋਲੀ ਚੱਲਣ ਕਾਰਨ ਪੁਲਸ ਮੁਲਾਜ਼ਮ ਦੀ ਮੌਤ