mattress factory

ਗੱਦੇ ਦੀ ਫ਼ੈਕਟਰੀ ਵਿਚ ਲੱਗੀ ਅੱਗ, ਹਰ ਪਾਸੇ ਹੋਇਆ ਧੂੰਆਂ

ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ

ਜਲੰਧਰ, 25 ਸਤੰਬਰ : ਕਪੂਰਥਲਾ-ਜਲੰਧਰ ਰੋਡ ‘ਤੇ ਸਥਿਤ ਇੱਕ ਗੱਦੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਲੋਕਾਂ ਦਾ ਕਹਿਣਾ ਹੈ ਕਿ ਅੱਗ ਇੰਨੀ ਭਿਆਨਕ ਹੈ ਕਿ ਕਾਲਾ ਧੂੰਆਂ ਲਗਭਗ 20 ਕਿਲੋਮੀਟਰ ਦੂਰ ਜਲੰਧਰ ਤੋਂ ਵੀ ਸਾਫ਼ ਦਿਖਾਈ ਦੇ ਰਿਹਾ ਹੈ ਪਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਫ਼ਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਫ਼ਾਇਰ ਬ੍ਰਿਗੇਡ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਤਿੰਨ ਫ਼ਾਇਰ ਬ੍ਰਿਗੇਡ ਗੱਡੀਆਂ ਅਤੇ 10 ਲੋਕਾਂ ਦੀ ਟੀਮ ਦੋ ਘੰਟਿਆਂ ਤੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਦੀਪਕਰਨ ਸਿੰਘ ਵੀ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ।

ਫ਼ਾਇਰ ਬ੍ਰਿਗੇਡ ਦੇ ਅਨੁਸਾਰ ਉਨ੍ਹਾਂ ਨੂੰ ਸਵੇਰੇ 8:25 ਵਜੇ ਰਿਪੋਰਟ ਮਿਲੀ ਕਿ ਨੂਰਪੁਰ ਦੋਨਾ ਪਿੰਡ ਵਿਚ ਇੱਕ ਗੱਦੇ ਦੀ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਫ਼ਾਇਰ ਅਫ਼ਸਰ ਗੁਰਪ੍ਰੀਤ ਸਿੰਘ ਦੀ ਟੀਮ ਸਵੇਰੇ 8:26 ਵਜੇ ਮੌਕੇ ‘ਤੇ ਪਹੁੰਚੀ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

Read More : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪਟਿਆਲਾ ਵਿਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ

Leave a Reply

Your email address will not be published. Required fields are marked *