Skip to content
- ਖਨੌਰੀ, 26 ਦਸੰਬਰ – ਖਨੌਰੀ ਮੋਰਚੇ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਗੁਰਲਾਲ ਘਨੌਰ ਨੇ ਵੀ ਮੁਲਾਕਾਤ ਕੀਤੀ।
- ਇਸ ਦੌਰਾਨ ਕੁਲਤਾਰ ਸਿੰਘ ਸੰਧਵਾ ਨੇ ਆਖਿਆ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਹੈ। ਉਨ੍ਹਾਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਅਪੀਲ ਕੀਤੀ ਕਿ ਉਹ ਮਰਨ ਵਰਤ ਨੂੰ ਖਤਮ ਕਰਨ ਤਾਂ ਜੋ ਉਹ ਇਸ ਸੰਘਰਸ਼ ਨੂੰ ਹੋਰ ਬਲ ਮਿਲ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਲੋ ਵੀ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।