ਸ਼੍ਰੀਨਗਰ, 26 ਸਤੰਰਬ : ਲੇਹ ‘ਚ ਹੋਈ ਹਿੰਸਾ ਤੋਂ ਬਾਅਦ ਸ਼ੁੱਕਰਵਾਰ ਨੂੰ ਲੱਦਾਖ ਪੁਲਿਸ ਨੇ ਐਕਟੀਵਿਸਟ ਸੋਨਮ ਵਾਂਗਚੁਕ ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਹਿੰਸਾ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਹੈ।
ਬੁੱਧਵਾਰ ਨੂੰ ਲੇਹ ‘ਚ ਹੋਈ ਹਿੰਸਾ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਅੱਗ ਲਗਣ ਅਤੇ ਲੋਕਾਂ ਦੇ ਜ਼ਖ਼ਮੀ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਸੋਨਮ ਵਾਂਗਚੁਕ ਨੂੰ ਡੀਜੀਪੀ ਐਸਡੀ ਸਿੰਘ ਜਾਮਵਾਲ ਦੀ ਅਗਵਾਈ ‘ਚ ਲੱਦਾਖ ਪੁਲਿਸ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ।
Read More : ਵਿਆਹ ਤੋਂ ਇਕ ਦਿਨ ਪਹਿਲਾਂ ਗਰਭਵਤੀ ਲਾੜੀ ਦਾ ਕਤਲ
