ਲੁਧਿਆਣਾ, 27 ਸਤੰਬਰ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਨਤਾ ਨੂੰ ਗੁੰਮਰਾਹ ਕਰਨ ਲਈ ਵਿਧਾਨ ਸਭਾ ਸੈਸ਼ਨ ਵਿਚ ਬੇਤੁਕੇ ਬਿਆਨ ਦੇ ਰਹੇ ਹਨ। ਜਦੋਂ ਪੰਜਾਬ ਵਿਚ ਹੜ੍ਹ ਆਏ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਵਿਸ਼ੇਸ਼ ਟੀਮ ਬਣਾਈ।
ਉਸ ਟੀਮ ਨੇ ਇਕ ਰਿਪੋਰਟ ਤਿਆਰ ਕੀਤੀ ਹੈ। ਜੇਕਰ ਮੁੱਖ ਮੰਤਰੀ ਮਾਨ ਮਿਲਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਚਾਹੀਦਾ ਹੈ। ਉਹ ਅਮਿਤ ਸ਼ਾਹ ਤੋਂ ਕਿਉਂ ਡਰਦੇ ਹਨ? ਕੀ ਉਹ ਡਰਦੇ ਹਨ ਕਿ ਉਨ੍ਹਾਂ ਤੋਂ 12,000 ਐੱਸ.ਡੀ.ਆਰ.ਐੱਫ. ਫੰਡਾਂ ਦਾ ਹਿਸਾਬ ਮੰਗਿਆ ਜਾ ਸਕਦਾ ਹੈ?।
ਮੁੱਖ ਮੰਤਰੀ ਭਗਵੰਤ ਮਾਨ ਨੂੰ ਗ੍ਰਹਿ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਤੇ ਪੰਜਾਬ ਦੇ ਹਿੱਤ ਵਿਚ ਆਪਣਾ ਪੱਖ ਪੇਸ਼ ਕਰਨਾ ਚਾਹੀਦਾ ਹੈ। ਗ੍ਰਹਿ ਮੰਤਰਾਲਾ ਰਿਪੋਰਟ ਪ੍ਰਧਾਨ ਮੰਤਰੀ ਨੂੰ ਭੇਜੇਗਾ। ਮਾਨ ਨੂੰ ਹੜ੍ਹ ਮੁੱਦੇ ਦਾ ਰਾਜਨੀਤੀਕਰਨ ਨਹੀਂ ਕਰਨਾ ਚਾਹੀਦਾ।
Read More : ਰਾਜ ਸਭਾ ਮੈਂਬਰ ਬਲਬੀਰ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਆ ਪੱਤਰ