Education Minister Harjot Bains

71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕਰੇਗੀ ਸਰਕਾਰ

 ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ‘ਚ ਮਾਣ ਮਹਿਸੂਸ ਕਰ ਰਹੀ : ਸਿੱਖਿਆ ਮੰਤਰੀ

ਚੰਡੀਗੜ੍ਹ, 4 ਅਕਤੂਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ‘ਤੇ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਦੇ ਖੇਤਰ ‘ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ‘ਚ ਮਾਣ ਮਹਿਸੂਸ ਕਰ ਰਹੀ ਹੈ | ਹਰਜੋਤ ਸਿੰਘ ਬੈਂਸ ਨੇ ਸਟੇਟ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੁੱਲ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ‘ਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹਨ।

ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ (6 ਸੈਕੰਡਰੀ ਅਤੇ 4 ਪ੍ਰਾਇਮਰੀ ਅਧਿਆਪਕ) ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨ ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ 3 ਅਧਿਆਪਕਾਂ ਨੂੰ ਉਨ੍ਹਾਂ ਦੀ ਵਿਲੱਖਣ ਅਗਵਾਈ ਲਈ ਪ੍ਰਬੰਧਕੀ (ਐਡਮਨਿਸਟ੍ਰੇਟਿਵ) ਪੁਰਸਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਪੁਰਸਕਾਰ ਜੇਤੂ ਨੂੰ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਮੈਡਲ, ਸ਼ਾਲ ਅਤੇ ਯੋਗਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2024, ਜਿਸ ਨੂੰ ਰਾਸ਼ਟਰੀਯ ਪਰਖ ਸਰਵੇਕਸ਼ਣ ਵੀ ਕਿਹਾ ਜਾਂਦਾ ਹੈ, ‘ਚ ਸਾਰੇ ਸੂਬਿਆਂ ਨੂੰ ਪਛਾੜ ਕੇ ਮੋਹਰੀ ਰਿਹਾ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ‘ਚ ਵੀ ਪੰਜਾਬ ਦੇਸ਼ ਭਰ ‘ਚ ਪਹਿਲਾ ਸੂਬਾ ਬਣ ਗਿਆ ਹੈ। ਇਸ ਵਿਸੇ਼ ਨੂੰ ਸ਼ਾਮਲ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਪ੍ਰਫੁੱਲਤ ਕਰਨਾ ਹੈ ਤਾਂ ਜੋ ਉਹ ਨੌਕਰੀ ਮੰਗਣ ਵਾਲੇ ਨਹੀਂ ਬਲਕਿ ਰੋਜ਼ਗਾਰ ਦੇਣ ਵਾਲੇ ਬਣਨ।

Read More : ਗੈਗਸਟਰਾਂ ਦੇ ਨਾਂ ’ਤੇ ਲੱਖਾਂ ਦੀ ਫ਼ਿਰੌਤੀ ਮੰਗਣ ਵਾਲਾ ਵਿਅਕਤੀ ਕਾਬੂ

Leave a Reply

Your email address will not be published. Required fields are marked *