Hira Singh's murder

ਹੀਰਾ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ, 3 ਗ੍ਰਿਫਤਾਰ

ਬਰਨਾਲਾ, 7 ਅਕਤੂਬਰ : ਬਰਨਾਲਾ ਸ਼ਹਿਰ ’ਚ ਦੁਸਹਿਰੇ ਵਾਲੇ ਦਿਨ ਹੋਏ ਹੀਰਾ ਸਿੰਘ ਕਤਲ ਮਾਮਲੇ ਦੀ ਗੁੱਥੀ ਸੁਲਝਾ ਕੇ ਬਰਨਾਲਾ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਸਤਬੀਰ ਸਿੰਘ (ਪੀ.ਪੀ.ਐੱਸ.) ਡੀ. ਐੱਸ. ਪੀ. ਬਰਨਾਲਾ ਨੇ ਦੱਸਿਆ ਕਿ ਮਿਤੀ 2 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਕੁਝ ਅਣਪਛਾਤੇ ਵਿਅਕਤੀਆਂ ਨੇ ਹੀਰਾ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਰਨਾਲਾ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਇੰਸਪੈਕਟਰ ਲਖਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਰਨਾਲਾ ਨੇ ਮ੍ਰਿਤਕ ਦੇ ਪਿਤਾ ਭੋਲਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ 5/6 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਨੰਬਰ 449 ਮਿਤੀ 03-10-2025 ਨੂੰ ਦਰਜ ਕੀਤਾ ਸੀ।

ਇਸ ਕਤਲ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਣ ਲਈ ਸਰਫਰਾਜ ਆਲਮ (ਆਈ.ਪੀ.ਐੱਸ.) ਐੱਸ.ਐੱਸ.ਪੀ. ਬਰਨਾਲਾ ਅਤੇ ਅਸ਼ੋਕ ਕੁਮਾਰ (ਪੀ.ਪੀ.ਐੱਸ.) ਐੱਸ. ਪੀ. (ਡੀ) ਬਰਨਾਲਾ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਨੇ ਆਧੁਨਿਕ ਤਰੀਕਿਆਂ ਅਤੇ ਇੰਟੈਲੀਜੈਂਸ ਸਹਾਇਤਾ ਨਾਲ ਮਾਮਲੇ ਦੀ ਗੁੱਥੀ ਸੁਲਝਾ ਲਈ ਅਤੇ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਕੁਲਵਿੰਦਰ ਸਿੰਘ ਪੁੱਤਰ ਬੀਰਬਲ ਸਿੰਘ , ਬਲਜਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਦੋਵੇਂ ਵਾਸੀ ਬੰਗਲਾ ਪੱਤੀ ਸੇਖਾ ਅਤੇ ਦਿਲਪ੍ਰੀਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਕੁੰਬੜਵਾਲ ਰੋਡ ਸੇਖਾ ਵਜੋਂ ਹੋਈ ਹੈ।

ਡੀ. ਐੱਸ. ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਤਾਂ ਜੋ ਹੋਰ ਪੁੱਛਗਿੱਛ ਕਰ ਕੇ ਕਤਲ ਦੇ ਪਿੱਛੇ ਦੇ ਮੰਤਵ ਅਤੇ ਹੋਰ ਸ਼ਾਮਲ ਵਿਅਕਤੀਆਂ ਬਾਰੇ ਪਤਾ ਲਗਾਇਆ ਜਾ ਸਕੇ।

Read More : ਈਜ਼ੀ ਰਜਿਸਟਰੀ ਪ੍ਰਣਾਲੀ ਲੋਕਪੱਖੀ ਸੇਵਾਵਾਂ ਪ੍ਰਦਾਨ ਕਰਨ ‘ਚ ਸਹਾਈ : ਹਰਦੀਪ ਮੁੰਡੀਆਂ

Leave a Reply

Your email address will not be published. Required fields are marked *