smugglers arrested

ਕਰੋੜਾਂ ਦੀ ਹੈਰੋਇਨ, 29,16,700 ਰੁਪਏ ਦੀ ਡਰੱਗ ਮਨੀ ਸਣੇ 2 ਸਮੱਗਲਰ ਗ੍ਰਿਫਤਾਰ

ਫਿਰੋਜ਼ਪੁਰ, 8 ਅਕਤੂਬਰ : ਮੁੱਖ ਮੰਤਰੀ ਪੰਜਾਬ, ਡੀ. ਜੀ. ਪੀ. ਪੰਜਾਬ ਅਤੇ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਦੇ ਨਿਰਦੇਸ਼ਾਂ ਅਨੁਸਾਰ ਇਕ ਵਾਰ ਫਿਰ ਸੀ. ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਦੋ ਹੋਰ ਵੱਡੇ ਨਸ਼ਾ ਸਮੱਗਲਰਾਂ ਨੂੰ ਮੋਟਰਸਾਈਕਲ ’ਤੇ ਆਉਂਦਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ ਪਾਕਿਸਤਾਨੀ ਸਮੱਗਲਰਾਂ ਤੋਂ ਮੰਗਵਾਈ ਹੋਈ 5 ਕਿਲੋ 15 ਗ੍ਰਾਮ ਹੈਰੋਇਨ, 29 ਲੱਖ 16 ਹਜ਼ਾਰ 700 ਰੁਪਏ ਦੀ ਡਰੱਗ ਮਨੀ, ਦੋ ਵੀਵੋ ਕੰਪਨੀ ਦੇ ਫੋਨ ਅਤੇ ਇਕ ਆਈਫੋਨ ਬਰਾਮਦ ਕੀਤਾ ਹੈ।

ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਸ ਵੱਲੋਂ ਐੱਸ. ਪੀ. ਇਨਵੈਸਟੀਗੇਸ਼ਨ ਮਨਜੀਤ ਸਿੰਘ, ਵੱਖ-ਵੱਖ ਡੀ. ਐੱਸ. ਪੀ. ਅਤੇ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਨਸ਼ਾ ਸਮੱਗਲਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਤਹਿਤ ਸੀ. ਆਈ. ਏ. ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਜਦ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਾਜਨ ਪੁੱਤਰ ਰਮੇਸ਼ ਵਾਸੀ ਬਸਤੀ ਆਵਾ, ਫਿਰੋਜ਼ਪੁਰ ਸ਼ਹਿਰ ਅਤੇ ਰੇਸ਼ਮ ਉਰਫ ਵਿਸ਼ਾਲ ਪੁੱਤਰ ਯੂਨਸ ਵਾਸੀ ਨੌਰੰਗ ਕੇ ਲੇਲੀ ਵਾਲਾ ਹੈਰੋਇਨ ਦੀ ਸਮੱਗਲਿੰਗ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ, ਜਿਨ੍ਹਾਂ ਨੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਈ ਹੈ ਤੇ ਉਨ੍ਹਾਂ ਨੇ ਅੱਗੇ ਸਪਲਾਈ ਕਰਨੀ ਹੈ।

ਇਸ ਸੂਚਨਾ ਦੇ ਆਧਾਰ ’ਤੇ ਡੀ. ਐੱਸ. ਪੀ. ਦੀ ਅਗਵਾਈ ਹੇਠ ਇੰਸਪੈਕਟਰ ਮੋਹਿਤ ਧਵਨ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਨਾਮਜ਼ਦ ਨਸ਼ਾ ਸਮੱਗਲਰਾਂ ਨੂੰ 5 ਕਿਲੋ 15 ਗ੍ਰਾਮ ਹੈਰੋਇਨ ਦੀ ਵੱਡੀ ਖੇਪ, ਡਰੱਗ ਮਨੀ ਅਤੇ ਮੋਬਾਈਲ ਫੋਨ ਦੇ ਨਾਲ ਮੋਟਰਸਾਈਕਲ ’ਤੇ ਆਉਂਦਿਆਂ ਨੂੰ ਗ੍ਰਿਫਤਾਰ ਕਰ ਲਿਆ।

ਗ੍ਰਿਫਤਾਰ ਕੀਤੇ ਗਏ ਸਮੱਗਲਰਾਂ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

Read More : ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਲਈ ਚੁੱਕ ਰਹੀ ਸਖ਼ਤ ਕਦਮ : ਡਾ. ਬਲਜੀਤ ਕੌਰ

Leave a Reply

Your email address will not be published. Required fields are marked *