Rajvir Jawanda cremation

ਅੱਜ ਹੋਵੇਗਾ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ

ਜੱਦੀ ਪਿੰਡ ਪੋਨਾ ‘ਚ ਹੋਣਗੀਆਂ ਅੰਤਿਮ ਰਸਮਾਂ

ਲੁਧਿਆਣਾ, 9 ਅਕਤੂਬਰ : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਲੁਧਿਆਣਾ ਵਿਖੇ ਅੰਤਿਮ ਸੰਸਕਾਰ ਹੋਵੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਇੱਕ ਸਰਕਾਰੀ ਸਕੂਲ ਦੇ ਮੈਦਾਨ ਵਿਚ ਕੀਤਾ ਜਾਵੇਗਾ, ਜੋ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੀ ਦੂਰੀ ‘ਤੇ ਹੈ। ਉੱਥੇ ਇੱਕ ਯਾਦਗਾਰ ਵੀ ਰੱਖੀ ਜਾ ਸਕਦੀ ਹੈ।

ਜਵੰਦਾ ਦਾ ਬੁੱਧਵਾਰ (8 ਅਕਤੂਬਰ) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਨੇ 35 ਸਾਲ ਦੀ ਉਮਰ ਵਿੱਚ ਸਵੇਰੇ 10:55 ਵਜੇ ਆਖ਼ਰੀ ਸਾਹ ਲਏ। ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਨੂੰ ਮਲਟੀ-ਆਰਗਨ ਫੇਲੀਅਰ ਹੋ ਗਿਆ ਸੀ।

ਉਸ ਦੀ ਮੌਤ ਤੋਂ ਬਾਅਦ, ਉਨ੍ਹਾਂ ਦੀ ਲਾਸ਼ ਨੂੰ ਪਹਿਲਾਂ ਸੈਕਟਰ 71, ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਉਸ ਦੀ ਮਾਂ, ਪਤਨੀ ਅਤੇ ਬੱਚਿਆਂ ਨੇ ਅੰਤਿਮ ਵਿਦਾਈ ਦਿੱਤੀ। ਇਸ ਤੋਂ ਬਾਅਦ ਮੋਹਾਲੀ ਦੇ ਫੇਜ਼ 6 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ।

ਇਸ ਤੋਂ ਬਾਅਦ ਦੇਰ ਸ਼ਾਮ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਲਿਜਾਇਆ ਗਿਆ। ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਘਰ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੀ ਦੇਹ ਅੱਜ ਸਵੇਰੇ ਅੰਤਿਮ ਦਰਸ਼ਨ ਲਈ ਰੱਖੀ ਗਈ ਹੈ। ਗਾਇਕ ਨੂੰ ਵਿਦਾਇਗੀ ਦੇਣ ਲਈ ਬੀਤੀ ਰਾਤ ਤੋਂ ਹੀ ਪਿੰਡ ਵਿੱਚ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਰਹੀ ਹੈ।

Read More : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੇ ਹਾਰੀ ਜ਼ਿੰਦਗੀ ਦੀ ਜੰਗ

Leave a Reply

Your email address will not be published. Required fields are marked *