ਪਟਿਆਲਾ, 9 ਅਕਤੂਬਰ : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਪਣੇ ਵਕੀਲ ਐਡਵੋਕੇਟ ਐੱਸ. ਐੱਸ. ਸੱਗੂ ਦੇ ਜ਼ਰੀਏ ਮਾਣਯੋਗ ਐਡੀਸ਼ਨਲ ਸ਼ੈਸਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਅਗਾਊ ਜ਼ਮਾਨਤ ਦੀ ਲਗਾਈ ਗਈ ਅਰਜ਼ੀ ਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਹੈ।
ਅੱਜ ਲਈ ਮਾਣਯੋਗ ਅਦਾਲਤ ਵੱਲੋਂ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖਿਆ ਹੋਇਆ ਅਤੇ ਅੱਜ ਮਾਣਯੋਗ ਅਦਾਲਤ ਨੇ ਅਗਾਊ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।
ਵਿਧਾਇਕ ਪਠਾਣਮਾਜਰਾ ਦੇ ਵਕੀਲ ਐਡਵੋਕੇਟ ਐੱਸ. ਐੱਸ. ਸੱਗੂ ਨੇ ਦੱਸਿਆ ਕਿ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅਗਾਊ ਜ਼ਮਾਨਤ ਦੀ ਅਰਜ਼ੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖਿਲਾਫ ਗਲਤ ਕੇਸ ਦਰਜ ਕੀਤਾ ਹੈ। ਜਦੋਂ ਕਿ ਉਸ ਕੇਸ ਦੀ ਜਾਂਚ ਕਾਫੀ ਪਹਿਲਾਂ ਪੁਰੀ ਹੋ ਚੁੱਕੀ ਸੀ।
ਉਨ੍ਹਾਂ ਕਿਹਾ ਕਿ ਉਸ ਨੂੰ ਮਾਣਯੋਗ ਅਦਾਲਤ ’ਤੇ ਪੁੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ ਇਨਸਾਫ ਜ਼ਰੂਰ ਮਿਲੇਗਾ। ਇਥੇ ਇਹ ਦੱਸਣਯੋਗ ਹੈ ਕਿ ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖਿਲਾਫ ਜਬਰ-ਜ਼ਨਾਹ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਹ ਇਸ ਮਾਮਲੇ ਵਿਚ ਫਰਾਰ ਹਨ।
ਇਸ ਤੋਂ ਇਲਾਵਾ ਵੀ ਉਨ੍ਹਾਂ ਨੂੰ ਕਈ ਹੋਰ ਕੇਸਾਂ ਵਿਚ ਵੀ ਨਾਮਜ਼ਦ ਕੀਤਾ ਗਿਆ ਹੈ। ਵਿਧਾਇਕ ਪਠਾਣਮਾਜਰਾ ਦੇ ਵਕੀਲ ਐਡਵੋਕੇਟ ਐਸ.ਐਸ. ਸੱਗੂ ਵੱਲੋਂ ਇਥੇ ਉਨ੍ਹਾਂ ਦੀ ਅਗਾਊ ਜ਼ਮਾਨਤ ਦੀ ਅਰਜ਼ੀ ਲਗਾਈ ਗਈ, ਜਿਹੜੀ ਕਿ ਖਾਰਜ਼ ਹੋ ਗਈ ਹੈ।
Read More : ਰਾਜਵੀਰ ਜਵੰਦਾ ਨੂੰ ਸ਼ਰਧਾਂਜਲੀ ਦੇਣ ਮੁੱਖ ਮੰਤਰੀ ਮਾਨ ਸਣੇ ਸੰਗੀਤ ਇੰਡਸਟਰੀ ਪੁੱਜੀ