ਪੰਜਾਬ ਦੀ ਰਾਜਨੀਤੀ ‘ਚ ਹਲਚਲ ਤੇਜ਼
ਦਿੱਲੀ, 10 ਅਕਤੂਬਰ : ਇਕ ਵਾਰ ਫਿਰ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਰਾਜਨੀਤੀ ‘ਚ ਹਲਚਲ ਮਚਾ ਦਿੱਤੀ ਹੈ। ਨਵਜੋਤ ਸਿੱਧੂ ਨੇ ਅਚਾਨਕ ਦਿੱਲੀ ‘ਚ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ।
ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਇਕ ਫੋਟੋ ਪੋਸਟ ਕਰਦੇ ਹੋਏ ਲਿਖਿਆ ਕਿ ਮੇਰੇ ਮਾਰਗਦਰਸ਼ਕ, ਰੌਸ਼ਨੀ ਅਤੇ ਸਰਪ੍ਰਸਤ ਦੂਤ ਨੂੰ ਮਿਲਿਆ। ਮੈਂ ਇਨ੍ਹਾਂ ਮੁਸ਼ਕਿਲ ਅਤੇ ਚੁਣੌਤੀਪੂਰਨ ਸਮੇਂ ਦੌਰਾਨ ਉਨ੍ਹਾਂ ਦੇ ਸਮਰਥਨ ਲਈ ਉਨ੍ਹਾਂ ਅਤੇ ਆਪਣੇ ਭਰਾ ਦਾ ਧੰਨਵਾਦੀ ਹਾਂ।
ਇਸ ਮੁਲਾਕਾਤ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਸੀਟ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਹੈ। ਉਹ ਵੀ ਮੈਦਾਨ ‘ਚ ਸਰਗਰਮ ਹੋ ਗਈ ਹੈ ਅਤੇ ਲੋਕਾਂ ਨੂੰ ਮਿਲਣਾ ਸ਼ੁਰੂ ਕਰ ਦਿੱਤਾ ਹੈ। 2027 ‘ਚ ਸੂਬੇ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
Read More : ਵਿਧਾਇਕ ਹਰਮੀਤ ਪਠਾਣਮਾਜਰਾ ਦੀ ਅਗਾਊ ਜ਼ਮਾਨਤ ਦੀ ਅਰਜ਼ੀ ਖਾਰਜ
