Bus-jaisamer-fire

ਹਾਈਵੇਅ ‘ਤੇ ਬੱਸ ਨੂੰ ਲੱਗੀ ਅੱਗ, 15 ਯਾਤਰੀ ਝੁਲਸੇ

57 ਯਾਤਰੀਆਂ ਨੂੰ ਲੈ ਕੇ ਜੈਸਲਮੇਰ ਤੋਂ ਜੋਧਪੁਰ ਜਾ ਰਹੀ ਸੀ ਬੱਸ

ਜੋਧਪੁਰ, 14 ਅਕਤੂਬਰ : ਮੰਗਲਵਾਰ ਦੁਪਹਿਰ 3:30 ਵਜੇ ਦੇ ਕਰੀਬ ਰਾਜਸਥਾਨ ਵਿਚ ਜੈਸਲਮੇਰ-ਜੋਧਪੁਰ ਹਾਈਵੇਅ ‘ਤੇ ਥਈਆਤ ਪਿੰਡ ਨੇੜੇ ਇਕ ਭਿਆਨਕ ਹਾਦਸਾ ਵਾਪਰਿਆ। ਇਸ ਦੌਰਾਨ ਜੈਸਲਮੇਰ ਤੋਂ ਜੋਧਪੁਰ ਜਾ ਰਹੀ ਇੱਕ ਚੱਲਦੀ ਏਸੀ ਸਲੀਪਰ ਬੱਸ ਨੂੰ ਅਚਾਨਕ ਅੱਗ ਲੱਗ ਗਈਅਤੇ ਲੋਕਾਂ ਨੇ ਬਚਣ ਲਈ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ, ਇਸ ਦੌਰਾਨ 3 ਬੱਚਿਆਂ ਅਤੇ 3 ਔਰਤਾਂ ਸਮੇਤ ਕਰੀਬ 15 ਯਾਤਰੀ ਝੁਲਸ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਦੋਂ ਕਿ ਗੰਭੀਰ ਸੜਨ ਵਾਲੇ ਯਾਤਰੀਆਂ ਨੂੰ ਜੋਧਪੁਰ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਇਕ ਨਿੱਜੀ ਬੱਸ ਕੁੱਲ 57 ਯਾਤਰੀਆਂ ਨੂੰ ਲੈ ਕੇ ਆਮ ਵਾਂਗ ਦੁਪਹਿਰ 3 ਵਜੇ ਜੈਸਲਮੇਰ ਤੋਂ ਜੋਧਪੁਰ ਲਈ ਰਵਾਨਾ ਹੋਈ। ਕਰੀਬ 20 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਬੱਸ ਦੇ ਪਿਛਲੇ ਹਿੱਸੇ ਤੋਂ ਅਚਾਨਕ ਧੂੰਆਂ ਉੱਠਣਾ ਸ਼ੁਰੂ ਹੋ ਗਿਆ। ਡਰਾਈਵਰ ਜਾਂ ਯਾਤਰੀਆਂ ਦੇ ਪ੍ਰਤੀਕਿਰਿਆ ਕਰਨ ਤੋਂ ਪਹਿਲਾਂ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ‘ਚ ਲੈ ਲਿਆ।

ਇਸ ਦੌਰਾਨ ਬੱਸ ਦੇ ਅੰਦਰ ਚੀਕਾਂ ਮਾਰਨਾ ਸ਼ੁਰੂ ਕਰ ਦਿੱਤਾ ਅਤੇ ਯਾਤਰੀਆਂ ਨੇ ਖਿੜਕੀਆਂ ਤੋੜ ਦਿੱਤੀਆਂ ਅਤੇ ਆਪਣੀ ਜਾਨ ਬਚਾਉਣ ਲਈ ਬਾਹਰ ਛਾਲ ਮਾਰ ਦਿੱਤੀ। ਬਹੁਤ ਸਾਰੇ ਯਾਤਰੀਆਂ ਦੇ ਕੱਪੜੇ ਅਤੇ ਸਮਾਨ ਸੜ ਗਿਆ। ਸੂਚਨਾ ਮਿਲਦੇ ਹੀ ਨੇੜਲੇ ਪਿੰਡ ਵਾਸੀ ਅਤੇ ਰਾਹਗੀਰ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਫਾਇਰ ਬ੍ਰਿਗੇਡ ਵਿਭਾਗ ਅਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ।

ਅੱਗ ਬੁਝਾਊ ਗੱਡੀਆਂ ਥੋੜ੍ਹੀ ਦੇਰ ਬਾਅਦ ਮੌਕੇ ‘ਤੇ ਪਹੁੰਚੀਆਂ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਅੱਗ ‘ਤੇ ਕਾਬੂ ਪਾਇਆ ਗਿਆ। ਪੁਲਿਸ ਦੇ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਤੌਰ ‘ਤੇ ਇਹ ਮੰਨਿਆ ਜਾ ਰਿਹਾ ਹੈ ਕਿ ਬੱਸ ਦੇ ਇੰਜਣ ਜਾਂ ਵਾਇਰਿੰਗ ‘ਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੋ ਸਕਦੀ ਹੈ।

Read More : ਪਿਸ਼ਾਵਰ ’ਚ ਡਾਂਸਰ ਦਾ ਗੋਲੀਆਂ ਮਾਰ ਕੇ ਕਤਲ

Leave a Reply

Your email address will not be published. Required fields are marked *