ਅੰਮ੍ਰਿਤਸਰ, 21 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜਾ ਪਾਰਕ, ਜੈਪੁਰ ਤੋਂ ਆਪਣੇ ਅਗਲੇ ਪੜਾਅ ਅਲਵਰ ਰਾਜਸਥਾਨ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਸਿੰਘ ਸਾਹਿਬ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਗੁਰਬਾਣੀ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ।
Read More : ਆਮ ਆਦਮੀ ਕਲੀਨਿਕਾਂ ਵਿਚ 3 ਸਾਲਾਂ ’ਚ 4.20 ਕਰੋੜ ਲੋਕਾਂ ਨੂੰ ਮਿਲਿਆ ਇਲਾਜ
