ਅੰਮ੍ਰਿਤਸਰ, 21 ਅਕਤੂਬਰ : ਅੱਜ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਦੀਵਾਲੀ ਤੇ ਬੰਦੀ ਛੋੜ ਇਤਿਹਾਸਿਕ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਦੌਰਾਨ ਪੰਜਾਬ ਸਮੇਤ ਦੇਸ਼ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ |
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਰਿਆਂ ਨੂੰ ਹਰ ਤਿਉਹਾਰ ਰਲ-ਮਿਲ ਕੇ ਅਤੇ ਪੂਰੇ ਉਤਸ਼ਾਹ ਨਾਲ ਮਨਾ ਕੇ ਖੁਸ਼ੀ ਸਾਂਝੀ ਕਰਦੇ ਹੋਏ ਆਪਸੀ ਵੱਖਰੇਵਿਆਂ ਨੂੰ ਦੂਰ ਕਰਨ ਲਈ ਹਰ ਵਿਅਕਤੀ ਨੂੰ ਸਹਿਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਵਾਅਦੇ ਤੇ ਇਸੇ ਸੰਦਰਭ ’ਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ ।
Read More : ਦੀਵਾਲੀ ਮੌਕੇ ਰਾਹੁਲ ਗਾਂਧੀ ਨੇ ਇਮਰਤੀ ਅਤੇ ਲੱਡੂ ਬਣਾਏ
