Lal Chand Kataruchak

ਹੁਣ ਤੱਕ 4.32 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ ਐੱਮ.ਐੱਸ.ਪੀ. ਦਾ ਲਾਭ : ਕਟਾਰੂਚੱਕ

ਪਟਿਆਲਾ ਰਿਹਾ ਮੋਹਰੀ ਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਦੂਜੇ ਸਥਾਨ ’ਤੇ

ਚੰਡੀਗੜ੍ਹ, 22 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਲਾਭ ਮਿਲਿਆ ਹੈ। ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖ਼ਰੀਦ, ਚੁਕਾਈ ਅਤੇ ਭੁਗਤਾਨ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

ਹੁਣ ਤੱਕ 57546 ਕਿਸਾਨਾਂ ਨੂੰ ਐੱਮ. ਐੱਸ. ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ ਜਦਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ ‘ਤੇ ਹੈ ਤੇ ਫ਼ਿਰੋਜ਼ਪੁਰ 35501 ਕਿਸਾਨਾਂ ਨਾਲ ਤੀਜੇ ਸਥਾਨ ‘ਤੇ ਹੈ।

21 ਅਕਤੂਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ ’ਚ ਕੁੱਲ 5840618.72 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 5604976.76 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਇਸ ਤਰ੍ਹਾਂ ਇਹ ਅੰਕੜਾ 95 ਫ਼ੀਸਦੀ ਬਣਦਾ ਹੈ। ਹੁਣ ਤੱਕ 3985173.28 ਮੀਟਰਕ ਟਨ ਝੋਨੇ ਦੀ ਚੁਕਾਈ ਹੋਈ ਹੈ, ਜੋ ਹੁਣ ਤੱਕ ਖ਼ਰੀਦੀ ਗਈ ਕੁੱਲ ਫ਼ਸਲ ਦਾ 71 ਪ੍ਰਤੀਸ਼ਤ ਹੈ।

Read More : ਦੀਵਾਲੀ ਦੀ ਰਾਤ ਕਬਾੜੀਏ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

Leave a Reply

Your email address will not be published. Required fields are marked *