Special DGP Arpit Shukla

ਇਸ ਸਾਲ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਆਈ 4 ਗੁਣਾ ਕਮੀ

ਸਾਲ 2024 ਦੇ 1,510 ਅਤੇ 2023 ਦੇ 1,764 ਮਾਮਲਿਆਂ ਦੇ ਮੁਕਾਬਲੇ ਸਾਲ 2025 ਵਿਚ 415 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ : ਅਰਪਿਤ ਸ਼ੁਕਲਾ

ਚੰਡੀਗੜ੍ਹ, 23 ਅਕਤੂਬਰ : ਸੂਬੇ ਵਿਚ ਪਰਾਲੀ ਸਾੜਨ ਦੀ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿਵਲ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਨਿਰੰਤਰ ਅਤੇ ਸਰਗਰਮ ਯਤਨਾਂ ਦੇ ਸਾਕਾਰਾਤਮਕ ਨਤੀਜੇ ਵਜੋਂ ਰਾਜ ਵਿਚ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਖੇਤਾਂ ਵਿਚ ਪਰਾਲੀ ਸਾੜਣ ਦੇ ਮਾਮਲਿਆਂ ਵਿਚ ਲਗਭਗ ਚਾਰ ਗੁਣਾ ਕਮੀ ਦਰਜ ਕੀਤੀ ਗਈ ਹੈ।

ਅਧਿਕਾਰਤ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 21 ਅਕਤੂਬਰ ਤੱਕ ਦੇ ਪੰਜਾਬ ਵਿਚ ਸਾਲ 2025 ਦੌਰਾਨ ਖੇਤਾਂ ਵਿਚ ਪਰਾਲੀ ਸਾੜਨ ਦੇ ਸਿਰਫ਼ 415 ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਸਾਲ 2024 ਅਤੇ 2023 ਵਿਚ ਕ੍ਰਮਵਾਰ ਅਜਿਹੇ 1,510 ਅਤੇ 1,764 ਮਾਮਲੇ ਸਾਹਮਣੇ ਆਏ ਸਨ, ਜੋ ਕਿ ਇਸ ਤਰ੍ਹਾਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਹੈਰਾਨੀਜਨਕ ਕਮੀ ਨੂੰ ਦਰਸਾਉਂਦੇ ਹਨ।

ਜਿ਼ਕਰਯੋਗ ਹੈ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਸਬੰਧੀ ਕਮਿਸ਼ਨ (ਸੀ.ਏ.ਕਿਊ.ਐੱਮ.) ਦੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਜ਼ੀਰੋ ਤੱਕ ਲਿਆਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰ ਰਹੇ ਹਨ।

ਡੀਜੀਪੀ ਪੰਜਾਬ ਨੇ ਸੂਬੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਸਮੀਖਿਆ ਕਰਨ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਧਿਕਾਰੀਆਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਧਿਕਾਰੀਆਂ (ਐਸਐਚਓ) ਨਾਲ ਮੀਟਿੰਗਾਂ ਵੀ ਕਰ ਰਹੇ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਨਾਲ ਪੁਲਿਸ ਟੀਮਾਂ ਸੂਬੇ ਵਿਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ `ਤੇ ਅਣਥੱਕ ਯਤਨ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਡੀਸੀ/ਐਸਐਸਪੀਜ਼ ਅਤੇ ਐੱਸ.ਡੀ.ਐੱਮਯ/ਡੀ.ਐੱਸ.ਪੀ. ਉਨ੍ਹਾਂ ਪਿੰਡਾਂ ਵਿਚ ਸਾਂਝੇ ਦੌਰੇ ਕਰ ਰਹੇ ਹਨ, ਜਿਨ੍ਹਾਂ ਨੂੰ ਪਰਾਲੀ ਸਾੜਨ ਦੇ ਹੌਟਸਪੌਟ ਵਜੋਂ ਪਛਾਣਿਆ ਗਿਆ ਹੈ ਅਤੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ `ਤੇ ਵੱਖ-ਵੱਖ ਕਿਸਾਨਾਂ/ਕਿਸਾਨ ਯੂਨੀਅਨਾਂ ਨਾਲ ਜਨਤਕ ਜਾਗਰੂਕਤਾ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਜਾ ਰਹੀ ਹੈ। ਹੁਣ ਤੱਕ, ਰਾਜ ਵਿੱਚ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਐਸਆਰਸੀ) ਵੱਲੋਂ 415 ਖੇਤਾਂ ਵਿੱਚ ਅੱਗ ਲੱਗਣ ਦਾ ਪਤਾ ਲਗਾਇਆ ਗਿਆ ਹੈ ਅਤੇ ਸਾਂਝੀਆਂ ਟੀਮਾਂ ਨੂੰ ਮੌਕੇ `ਤੇ ਨਿਰੀਖਣ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ 172 ਮਾਮਲਿਆਂ ਵਿੱਚ ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 189 ਮਾਮਲਿਆਂ ਵਿੱਚ ਜੁਰਮਾਨੇ ਕੀਤੇ ਗਏ ਹਨ। ਇਸ ਤੋਂ ਇਲਾਵਾ 165 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।

Read More : ਸਰਹੱਦ ਪਾਰੋਂ ਸਮੱਗਲਿੰਗ ਮਾਡਿਊਲ ਨਾਲ ਜੁੜੇ 4 ਵਿਅਕਤੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Leave a Reply

Your email address will not be published. Required fields are marked *