ਜੋਧਪੁਰ, 29 ਅਕਤੂਬਰ : ਰਾਜਸਥਾਨ ਹਾਈ ਕੋਰਟ ਨੇ ਨਾਬਾਲਗ ਨਾਲ ਜਬਰ-ਜ਼ਨਾਹ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰਚਾਰਕ ਆਸਾਰਾਮ ਬਾਪੂ ਨੂੰ ਡਾਕਟਰੀ ਆਧਾਰ ’ਤੇ 6 ਮਹੀਨੇ ਦੀ ਜ਼ਮਾਨਤ ਦੇ ਦਿੱਤੀ ਹੈ। 84 ਸਾਲਾ ਆਸਾਰਾਮ ਨੂੰ ਪਹਿਲਾਂ 3 ਵਾਰ ਅੰਤ੍ਰਿਮ ਜ਼ਮਾਨਤ ਦਿੱਤੀ ਜਾ ਚੁੱਕੀ ਹੈ।
ਕਾਰਜਕਾਰੀ ਮੁੱਖ ਜੱਜ ਸੰਜੀਵ ਪ੍ਰਕਾਸ਼ ਸ਼ਰਮਾ ਅਤੇ ਜੱਜ ਸੰਗੀਤਾ ਸ਼ਰਮਾ ਦੀ ਬੈਂਚ ਨੇ ਸਜ਼ਾ ਮੁਅੱਤਲ ਕਰਨ ਅਤੇ ਨਿਯਮਤ ਜ਼ਮਾਨਤ ਲਈ ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤਾ। ਆਸਾਰਾਮ ਦੇ ਵਕੀਲ ਦੇਵਦੱਤ ਕਾਮਤ ਨੇ ਦਲੀਲ ਦਿੱਤੀ ਕਿ ਉਨ੍ਹਾਂ ਦਾ ਮੁਵੱਕਿਲ ਲੰਬੇ ਸਮੇਂ ਤੋਂ ਬਿਮਾਰ ਹੈ ਅਤੇ ਜੇਲ ਵਿਚ ਉਨ੍ਹਾਂ ਦਾ ਸਹੀ ਇਲਾਜ ਸੰਭਵ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਬਿਨਾਂ ਹਿਰਾਸਤ ਦੇ ਜ਼ਮਾਨਤ ਦੇਣ ਨਾਲ ਉਨ੍ਹਾਂ ਦਾ ਇਲਾਜ ਕਰਨਾ ਸੌਖਾ ਹੋ ਜਾਵੇਗਾ।
ਦੂਜੇ ਪਾਸੇ, ਵਧੀਕ ਐਡਵੋਕੇਟ ਜਨਰਲ ਦੀਪਕ ਚੌਧਰੀ ਅਤੇ ਪੀੜਤਾ ਦੇ ਵਕੀਲ ਪੀ. ਸੀ. ਸੋਲੰਕੀ ਨੇ ਪਟੀਸ਼ਨ ਦਾ ਵਿਰੋਧ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਡਿਵੀਜ਼ਨ ਬੈਂਚ ਨੇ ਆਸਾਰਾਮ ਨੂੰ 6 ਮਹੀਨਿਆਂ ਲਈ ਜ਼ਮਾਨਤ ਦੇ ਦਿੱਤੀ।
Read More : ਕਸ਼ਮੀਰ ਦੇ ਸਿੱਖ ਭਾਈਚਾਰੇ ਵੱਲੋਂ ਐੱਸਜੀਪੀਸੀ ਦੇ ਪ੍ਰਧਾਨ ਧਾਮੀ ਨਾਲ ਮੁਲਾਕਾਤ
