ਬਟਾਲਾ, 30 ਅਕਤੂਬਰ : ਬਟਾਲਾ ਦੇ ਘੁੰਮਣ ਵਿੱਚ ਪੈਟਰੋਲ ਪੰਪ ਨੇੜੇ ਹੋਏ ਗੋਰਾ ਬ੍ਰਾਇਅਰ ਕਤਲ ਕੇਸ ਦੇ ਸਬੰਧ ਵਿੱਚ ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਪ੍ਰੋਡਕਸ਼ਨ ਵਾਰੰਟ ‘ਤੇ ਬਟਾਲਾ ਲਿਆਂਦਾ ਗਿਆ।
ਅੱਜ ਭਾਰੀ ਸੁਰੱਖਿਆ ਹੇਠ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਪੁਲਿਸ ਨੂੰ ਉਸ ਦਾ ਤਿੰਨ ਦਿਨ ਦਾ ਰਿਮਾਂਡ ਮਿਲ ਗਿਆ ਹੈ। ਜੱਗੂ ਤੋਂ ਸਖ਼ਤ ਪੁਲਿਸ ਸੁਰੱਖਿਆ ਹੇਠ ਬਟਾਲਾ ਦੇ ਸੀਆਈਏ ਸਟਾਫ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਸਮੇਂ ਮਾਮਲੇ ਬਾਰੇ ਹੋਰ ਕੋਈ ਜਾਣਕਾਰੀ ਜਾਰੀ ਨਹੀਂ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ 26 ਮਈ 2025 ਨੂੰ ਬਟਾਲਾ ਦੇ ਘੁਮਾਣਾ ਵਿੱਚ ਪੈਟਰੋਲ ਪੰਪ ਨੇੜੇ ਗੈਂਗਸਟਰਾਂ ਵਿਚਕਾਰ ਗੋਲੀਬਾਰੀ ਵਿਚ ਗੋਰਾ ਬਰਿਆਰ ਮਾਰਿਆ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਹੋਰਾਂ ਨੂੰ ਨਾਮਜ਼ਦ ਕੀਤਾ ਸੀ। ਹੁਣ, ਪੁਲਿਸ ਉਸਨੂੰ ਅਸਾਮ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਬਟਾਲਾ ਲਿਆ ਕੇ ਪੁੱਛਗਿੱਛ ਕਰ ਰਹੀ ਹੈ।
ਜੱਗੂ ਭਗਵਾਨਪੁਰੀਆ ਨੂੰ ਬੁੱਧਵਾਰ ਨੂੰ ਫਲਾਈਟ ਰਾਹੀਂ ਅਸਾਮ ਤੋਂ ਬਟਾਲਾ ਲਿਆਂਦਾ ਗਿਆ, ਫਿਰ ਅੰਮ੍ਰਿਤਸਰ ਲਿਆਂਦਾ ਗਿਆ। ਵੀਰਵਾਰ ਨੂੰ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਗਿਆ।
Read More : ਮੁਅੱਤਲ ਡੀ.ਆਈ.ਜੀ. ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ
