Harpal Cheema

ਮਾਨ ਸਰਕਾਰ ਨੇ ਜੋ ਕਿਹਾ, ਉਹ ਕਰ ਕੇ ਦਿਖਾਇਆ : ਹਰਪਾਲ ਚੀਮਾ

ਦਿੜ੍ਹਬਾ ਹਲਕੇ ਦੇ 11 ਪਿੰਡਾਂ ਦੇ 81 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਮਨਜ਼ੂਰੀ ਪੱਤਰ ਸੌਂਪੇ

ਦਿੜ੍ਹਬਾ, 3 ਨਵੰਬਰ : ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ 11 ਪਿੰਡਾਂ ਦੇ 81 ਕਿਸਾਨਾਂ ਨੂੰ 22.71 ਲੱਖ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਸੌਂਪੇ ਗਏ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਵੱਲੋਂ ਨੁਕਸਾਨ ਦੇ 30 ਦਿਨ ਦੇ ਅੰਦਰ-ਅੰਦਰ ਮੁਆਵਜ਼ੇ ਦੀ ਵੰਡ ਸ਼ੁਰੂ ਕੀਤੀ ਗਈ ਹੋਵੇ ਅਤੇ ਮੁਆਵਜ਼ਾ ਰਾਸ਼ੀ ਵੀ ਤਿੰਨ ਗੁਣਾ ਤੱਕ ਵਧਾ ਕੇ ਪ੍ਰਤੀ ਏਕੜ ਦੇ ਨੁਕਸਾਨ ਦਾ ਮੁਆਵਜ਼ਾ 20 ਹਜ਼ਾਰ ਕੀਤਾ ਗਿਆ ਹੋਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ, ਲੋਕਾਂ ਦੇ ਦੁੱਖਾਂ ਅਤੇ ਦਰਦਾਂ ਨੂੰ ਸਮਝਦੀ ਹੈ ਤੇ ਲੋਕਾਂ ਦੇ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਜੋ ਕਿਹਾ, ਉਹ ਕਰ ਕੇ ਦਿਖਾਇਆ।

ਦਿੜ੍ਹਬਾ ਹਲਕੇ ਦੇ ਪਿੰਡ ਉਗਰਾਹਾਂ, ਨੀਲੋਵਾਲ, ਹੰਬਲਵਾਸ, ਰਤਨਗੜ੍ਹ, ਰਤਨਗੜ੍ਹ ਪਾਟਿਆਵਾਲੀ, ਛਾਜਲੀ, ਭੈਣੀ ਗੰਢੂਆ, ਕਣਕਵਾਲ ਭੰਗੂਆਂ, ਗੰਢੂਆ, ਗੋਬਿੰਦਗੜ੍ਹ ਜੇਜੀਆਂ, ਸਤੌਜ ਤੇ ਧਰਮਗੜ੍ਹ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਤੇ ਬਰਸਾਤਾਂ ਕਾਰਨ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਤੱਕ ਪੁੱਜਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਸੰਗਰੂਰ ਤੇ ਦਿੜ੍ਹਬਾ ’ਚ ਨੁਕਸਾਨ ਘੱਟ ਹੋਇਆ ਹੈ ਪਰ ਫਿਰ ਵੀ ਹਰੇਕ ਪ੍ਰਭਾਵਿਤ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰੇਕ ਹੜ੍ਹ ਪੀੜਤ ਕਿਸਾਨ ਨੂੰ ਮੁਆਵਜ਼ਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਦੇ ਮੁਆਵਜ਼ੇ ਸਬੰਧੀ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਹੈ, ਜਿਸ ’ਚੋਂ ਜ਼ਿਲਾ ਸੰਗਰੂਰ ਦੇ ਹੜ੍ਹ ਪੀੜਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰਨਾਂ ਹੜ੍ਹ ਪੀੜਤਾਂ ਨੂੰ ਵੀ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ ਜਾਣਗੇ।

ਇਸ ਮੌਕੇ ਕੈਬਨਿਟ ਮੰਤਰੀ ਦੇ ਓ. ਐੱਸ. ਡੀ. ਤਪਿੰਦਰ ਸਿੰਘ ਸੋਹੀ, ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐੱਸ. ਡੀ. ਐੱਮ. ਦਿੜ੍ਹਬਾ ਰਾਜੇਸ਼ ਕੁਮਾਰ, ਤਹਿਸੀਲਦਾਰ ਰਾਜਵਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਡੀ ਗਿਣਤੀ ਪ੍ਰਭਾਵਿਤ ਕਿਸਾਨ ਹਾਜ਼ਰ ਸਨ।

Read More : ਗੈਂਗਸਟਰ ਜੱਸਲ ਅਤੇ ਗੁੱਲੂ ਦੇ 2 ਹੋਰ ਕਾਰਕੁਨ ਗ੍ਰਿਫਤਾਰ, ਤਿੰਨ ਪਿਸਤੌਲ ਬਰਾਮਦ

Leave a Reply

Your email address will not be published. Required fields are marked *