ਚੰਡੀਗੜ੍ਹ, 3 ਨਵੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਕਾਂਗਰਸ ਪ੍ਰਧਾਨ, ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਤਰਨਤਾਰਨ ਹਲਕੇ ’ਚ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹੇ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂਓ ਮੋਟੋ ਨੋਟਿਸ ਲਿਆ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਹੈ, ਜਿਸ ’ਚ ਰਾਜਾ ਵੜਿੰਗ ਰੰਗ ਅਤੇ ਨਸਲ ਆਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ।
ਕਮਿਸ਼ਨ ਨੇ ਇਸ ਮਾਮਲੇ ’ਚ ਸੂਓ ਮੋਟੋ ਨੋਟਿਸ ਲੈਂਦਿਆਂ ਰਾਜਾ ਵੜਿੰਗ ਨੂੰ 6 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
Read More : ਬਟਾਲਾ ’ਚ ਚੱਲੀਆਂ ਤਾਬੜਤੋੜ ਗੋਲੀਆਂ, ਨੌਜਵਾਨ ਦੀ ਮੌਤ
