Lal Chand Kataruchak

ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਤੋਂ ਪਾਰ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 3 ਨਵੰਬਰ : ਮੰਡੀਆਂ ’ਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਿਆ ਹੈ। ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ’ਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਜੇ ਫ਼ਸਲ ਦੀ ਆਮਦ ਦੀ ਗੱਲ ਕਰੀਏ ਤਾਂ ਮੰਡੀਆਂ ’ਚ 127 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਆ ਚੁੱਕਾ ਹੈ, ਜਿਸ ’ਚੋਂ 124 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ’ਚ 27,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ’ਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ।

Read More : ਰੰਗਾਰੇਡੀ ਸੜਕ ਹਾਦਸੇ ਵਿਚ 20 ਲੋਕਾਂ ਦੀ ਮੌਤ

Leave a Reply

Your email address will not be published. Required fields are marked *