ਸਾਂਝੇ ਤੌਰ ‘ਤੇ ਸ਼ਾਨਦਾਰ, ਇਤਿਹਾਸਕ ਅਤੇ ਮਾਣਮੱਤੇ ਢੰਗ ਨਾਲ ਮਨਾਉਣ ਦਾ ਸੱਦਾ ਦਿੱਤਾ
ਚੰਡੀਗੜ੍ਹ, 4 ਨਵੰਬਰ : ਧਰਮ, ਮਨੁੱਖਤਾ ਤੇ ਰਾਸ਼ਟਰ ਦੇ ਰੱਖਿਅਕ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇਕ ਸਰਬ-ਪਾਰਟੀ ਮੀਟਿੰਗ ਕੀਤੀ।
ਮੁੱਖ ਮੰਤਰੀ ਨਾਇਬ ਸੈਣੀ ਨੇ ਸਾਰੀਆਂ ਪਾਰਟੀਆਂ ਨੂੰ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਾਂਝੇ ਤੌਰ ‘ਤੇ ਸ਼ਾਨਦਾਰ, ਇਤਿਹਾਸਕ ਅਤੇ ਮਾਣਮੱਤੇ ਢੰਗ ਨਾਲ ਮਨਾਉਣ ਦਾ ਸੱਦਾ ਦਿੱਤਾ ਗਿਆ। ਦੱਸ ਦਈਏ ਕਿ ਹਰਿਆਣਾ ਸਰਕਾਰ ਵਲੋਂ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ 350ਵਾਂ ਸ਼ਹੀਦੀ ਪੁਰਬ 5 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਨਾ ਸਿਰਫ਼ ਭਾਰਤ ਲਈ ਨਹੀਂ ਸਗੋਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਧਾਰਮਕ ਆਜ਼ਾਦੀ, ਅਖੰਡਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਅਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਜੀਵਨ ਦਾ ਸੰਦੇਸ਼ ਸਾਨੂੰ ਏਕਤਾ, ਸਹਿਣਸ਼ੀਲਤਾ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ।
ਨਾਇਬ ਸੈਣੀ ਨੇ ਕਿਹਾ ਕਿ ਮੈਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਸਮਾਜਕ ਸੰਗਠਨਾਂ ਨੂੰ ਇਸ ਤਿਉਹਾਰ ਨੂੰ ਸਾਰਿਆਂ ਲਈ ਇਕ ਜਸ਼ਨ ਬਣਾਉਣ ਦੀ ਅਪੀਲ ਕਰਦਾ ਹਾਂ।
Read More : ਆਉਂਦੇ ਬਜਟ ’ਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਕਰੇਗੀ ਸਰਕਾਰ : ਭਗਵੰਤ ਮਾਨ
