ਪਟਨਾ ਸਾਹਿਬ, 5 ਨਵੰਬਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਹਾਜ਼ਰ ਸਨ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ ਗਿਆ।
ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਤੇ ਮੈਂਬਰ ਹਰਪਾਲ ਸਿੰਘ ਜੋਹਲ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
Read More : ਸਪੀਕਰ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਨੂੰ ਕੀਤਾ ਸਨਮਾਨਿਤ
