ਜਲਾਲਾਬਾਦ, 5 ਨਵੰਬਰ :-ਪੰਜਾਬ ਪੁਲਸ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਵਰਦੇਵ ਸਿੰਘ ਉਰਫ਼ ਨੋਨੀ ਮਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਪਿਛਲੇ ਸਾਲ ਹੋਈਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਬੀ. ਡੀ. ਪੀ. ਓ. ਦਫ਼ਤਰ ਦੇ ਸਾਹਮਣੇ ਗੋਲੀਬਾਰੀ ਦੇ ਇਕ ਮਾਮਲੇ ’ਚ ਉਸ ਨੂੰ ਨਾਮਜ਼ਦ ਕੀਤਾ ਸੀ।
ਜਲਾਲਾਬਾਦ ਥਾਣਾ ਸਿਟੀ ਪੁਲਸ ਨੇ ਵਰਦੇਵ ਸਿੰਘ ਮਾਨ ਨੋਨੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਮਾਣਯੋਗ ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਡੀ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ Çਮਿਲੀ ਜਾਣਕਾਰੀ ਦੇ ਆਧਾਰ ’ਤੇ ਨੋਨੀ ਮਾਨ ਨੂੰ ਸੰਗਰੂਰ ਜ਼ਿਲੇ ਦੇ ਧਨੌਲਾ ਕਸਬੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਬੁੱਧਵਾਰ ਨੂੰ ਸਖ਼ਤ ਸੁਰੱਖਿਆ ਹੇਠ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਦਾ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਦੇਣ ਦਾ ਹੁਕਮ ਦਿੱਤਾ।
ਨੋਨੀ ਮਾਨ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ’ਚ ਅਕਾਲੀ ਦਲ ਦੇ ਵਰਕਰ ਅਦਾਲਤ ਦੇ ਬਾਹਰ ਇਕੱਠੇ ਹੋ ਗਏ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
Read More : ਨਿਤੀਸ਼ ਨੂੰ ਭਾਜਪਾ ਨੇ ਫੜ ਰੱਖਿਆ : ਰਾਹੁਲ ਗਾਂਧੀ
