ਚੰਡੀਗੜ੍ਹ, 6 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਤਰਨਤਾਰਨ ਉਪ ਚੋਣ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਰਾਜਾ ਵੜਿੰਗ ਤੋਂ ਇਲਾਵਾ ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ। ਸਿਟੀ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ
ਜਾਣਕਾਰੀ ਅਨੁਸਾਰ ਰਾਜਾ ਵੜਿੰਗ ਨੂੰ ਪਹਿਲਾਂ ਵਟਸਐਪ ਕਾਲ ਰਾਹੀਂ ਅਤੇ ਫਿਰ ਵੁਆਇਸ ਕਾਲ ਮੈਸਜ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਮਾਮਲੇ ਵਿਚ ਪੁਲਿਸ ਵੱਲੋਂ ਪਾਕਿਸਤਾਨ ਸਥਿਤ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਸਮੇਤ ਦੋ ਹੋਰਨਾਂ ਵਿਰੁੱਧ ਤਰਨਤਾਰਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।
Read More : ਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
