ਗੁਰੂਹਰਸਹਾਏ, 6 ਨਵੰਬਰ : ਇਲਾਕੇ ’ਚ ਇਕ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦਿਆਂ ਆਪਣੀ ਹੀ ਚਚੇਰੀ ਭੈਣ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ। ਇਸ ਮਾਮਲੇ ’ਚ ਥਾਣਾ ਗੁਰੂਹਰਸਹਾਏ ਦੀ ਪੁਲਸ ਵੱਲੋਂ ਪੀੜਤ ਲੜਕੀ ਦੇ ਬਿਆਨਾਂ ’ਤੇ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਖੁਸ਼ੀਆ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਕਿਹਾ ਕਿ ਉਹ ਇਕ ਪਿੰਡ ਦੇ ਸਰਕਾਰੀ ਸਕੂਲ ’ਚ ਛੇਵੀਂ ਜਮਾਤ ’ਚ ਪੜ੍ਹਦੀ ਹੈ। ਜਦੋਂ 21 ਅਕਤੂਬਰ 2025 ਨੂੰ ਉਹ ਘਰ ’ਚ ਇਕੱਲੀ ਸੀ ਤਾਂ ਉਸ ਦੇ ਤਾਏ ਦਾ ਲੜਕਾ ਆਇਆ ਅਤੇ ਕਹਿਣ ਲੱਗਾ ਕਿ ਚੱਲ ਆਪਣਾ ਕੱਪੜੇ ਖਰੀਦਣ ਲਈ ਜਲਾਲਾਬਾਦ ਜਾਣਾ ਹੈ। ਉਹ ਉਸ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਕਿਸੇ ਅਣਜਾਣ ਜਗ੍ਹਾ ’ਤੇ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
Read More : ਮੁੱਖ ਮੰਤਰੀ ਰੇਖਾ ਗੁਪਤਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ
