ਪਟਿਆਲਾ – ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਨੌਰ ਸ਼ਹਿਰ ਵਿਖੇ ਗੁਰਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ’ਚ ਸ਼ਿਰਕਤ ਕਰਦਿਆਂ ਵਾਹਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੁੱਲ ਦੁਨੀਆਂ ਨੂੰ ਸ਼ਾਹੀ ਰਾਸਤਾ ਦਿਖਾਇਆ ਅਤੇ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨ ਦੇ ਦਰਸ਼ਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਸਮ ਗੁਰੂੁ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ ਅਤੇ ਅੱਜ ਖਾਲਸਾ ਪੰਥ ਦਾ ਝੰਡਾ ਪੁਰੀ ਦੁਨੀਆਂ ’ਚ ਝੂਲ ਰਿਹਾ ਹੈ।
ਉਨ੍ਹਾਂ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਨਾ ਕੇਵਲ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾ ਰਿਹਾ ਹੈ, ਸਗੋਂ ਨੌਜਵਾਨਾਂ ਨੂੰ ਧਰਮ ਨਾਲ ਜੋਡ਼ਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਪ੍ਰਬੰਧਕਾਂ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰੀਤਮ ਸਿੰਘ ਸਰਕਲ ਪ੍ਰਧਾਨ, ਹਰਦੇਵ ਸਿੰਘ ਹਰਪਾਲਪੁਰ ਓ. ਐੱਸ. ਡੀ. ਪ੍ਰੋ. ਚੰਦੂਮਾਜਰਾ, ਜਥੇਦਾਰ ਅਰਜਨ ਸਿੰਘ, ਕੈਪਟਨ ਖੁਸ਼ਵੰਤ ਸਿੰਘ ਢਿੱਲੋਂ, ਜਸਵੀਰ ਸਿੰਘ ਠੇਕੇਦਾਰ, ਜਥੇਦਾਰ ਕ੍ਰਿਪਾਲ ਸਿੰਘ, ਸੁਖਦੇਵ ਸਿੰਘ ਭੋਲਾ, ਕਾਲਾ, ਕ੍ਰਿਸ਼ਨ ਸਿੰਘ ਥਿੰਦ, ਗੁਰਦੀਪ ਸਿੰਘ ਅਮਰੀਕ ਸਿੰਘ, ਨਿੰਮਾ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।