Shots fired

ਬਟਾਲਾ ਵਿਚ ਚੱਲੀਆਂ ਗੋਲੀਆਂ, 2 ਨੌਜਵਾਨ ਜ਼ਖਮੀ

ਬਟਾਲਾ, 8 ਨਵੰਬਰ : ਅੱਜ ਦੇਰ ਸ਼ਾਮ ਜ਼ਿਲਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਅਧੀਨ ਆਉਂਦੇ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਜੈਤੋ ਸਰਜਾ ’ਚ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 4 ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ 2 ਨੌਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਏ।

ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਜ਼ਖਮੀ ਨੌਜਵਾਨ ਹਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਜੈਤੋ ਸਰਜਾ ਨੇ ਦੱਸਿਆ ਕਿ ਉਹ ਅੱਜ ਸ਼ਾਮ ਨੂੰ ਆਪਣੇ ਪਿਤਾ ਦੇ ਨਾਲ ਮੋਟਰਸਾਈਕਲ ’ਤੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਜਦ ਉਹ ਉਹ ਕੁਝ ਸਾਮਾਨ ਲੈਣ ਲਈ ਪਿੰਡ ਜੈਤੋ ਸਰਜਾ ਦੇ ਬੱਸ ਸਟੈਂਡ ’ਤੇ ਰੁਕੇ ਤਾਂ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ 4 ਅਣਪਛਾਤੇ ਵਿਅਕਤੀਆਂ ਨੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਗੋਲੀ ਲੱਗਣ ਦੇ ਕਾਰਨ ਉਹ ਅਤੇ ਇਕ ਹੋਰ ਨੌਜਵਾਨ ਪ੍ਰੀਤਮ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਜੈਤੋ ਸਰਜਾ ਗੰਭੀਰ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ। ਓਧਰ, ਦੂਜੇ ਪਾਸੇ ਡਾਕਟਰਾਂ ਨੇ ਜ਼ਖਮੀ ਨੌਜਵਾਨਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਹਰਮੀਕ ਸਿੰਘ ਨੇ ਦੱਸਿਆ ਕਿ ਅੱਡਾ ਜੈਤੋ ਸਰਜਾ ਵਿਖੇ ਹੋਈ ਗੋਲੀਬਾਰੀ ’ਚ 2 ਨੌਜਵਾਨ ਜ਼ਖਮੀ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਖਮੀਆਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read More : ਬਲੈਕਮੇਲਿੰਗ ਤੋਂ ਪ੍ਰੇਸ਼ਾਨ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ

Leave a Reply

Your email address will not be published. Required fields are marked *