Former Congress MLA Saund

ਚੋਣ ਪ੍ਰਚਾਰ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਸੌਂਦ ਦਾ ਦਿਹਾਂਤ

ਤਰਨਤਾਰਨ, 8 ਨਵੰਬਰ : ਅੱਜ ਤਰਨਤਾਰਨ ਜ਼ਿਮਨੀ ਚੋਣ ਵਿਚ ਚੋਣ ਪ੍ਰਚਾਰ ਮੌਕੇ ਬੰਗਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੌਂਦ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਸ ਦੀ ਸੂਚਨਾ ਗੰਨਮੈਨ ਵੱਲੋਂ ਸੀਨੀਅਰ ਕਾਂਗਰਸ ਲੀਡਰਸ਼ਿਪ ਨੂੰ ਦਿੱਤੀ ਗਈ।

ਕਾਂਗਰਸ ਹਾਈ ਕਮਾਂਡ ਵੱਲੋਂ ਮਿਲੇ ਆਦੇਸ਼ਾਂ ਤਹਿਤ ਤਰਨਤਾਰਨ ਪੁੱਜੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੌਂਦ ਚੋਣ ਪ੍ਰਚਾਰ ਕਰਨ ਉਪਰੰਤ ਕਮਰੇ ’ਚ ਆਰਾਮ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਸੁਰੱਖਿਆ ਕਰਮਚਾਰੀ ਵੱਲੋਂ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਇਸ ਦੀ ਜਾਣਕਾਰੀ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Read More : ਪੰਜਾਬ ਰਾਜ ਐੱਸ.ਸੀ. ਕਮਿਸ਼ਨ ਨੇ ਪ੍ਰਤਾਪ ਬਾਜਵਾ ਨੂੰ ਭੇਜਿਆ ਨੋਟਿਸ

Leave a Reply

Your email address will not be published. Required fields are marked *