ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸੰਗਰੂਰ, 9 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਵਿਰੋਧੀ ਫੈਸਲੇ ਲੈਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦੇ ਹਿੱਤਾਂ ਲਈ ਖੜ੍ਹੇ ਹੋਣ ਦੀ ਬਜਾਏ ਪੰਜਾਬ ਭਾਜਪਾ ਦੇ ਆਗੂ ਕੇਂਦਰ ਸਰਕਾਰ ਦਾ ਬਚਾਅ ਕਰ ਰਹੇ ਹਨ।
ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਇਸ ਬਿਆਨ ਬਾਰੇ ਪੁੱਛੇ ਜਾਣ ’ਤੇ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਬਾਰੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ, ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਰਵਨੀਤ ਬਿੱਟੂ, ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁਆਫੀ ਮੰਗਣ ਲਈ ਨਿਯੁਕਤ ਕੀਤਾ ਸੀ। ਫੈਸਲੇ ਕੇਂਦਰੀ ਪੱਧਰ ’ਤੇ ਲਏ ਜਾਂਦੇ ਹਨ ਅਤੇ ਫਿਰ ਇਨ੍ਹਾਂ ਆਗੂਆਂ ਨੂੰ ਮੁਆਫੀ ਮੰਗਣ ਲਈ ਅੱਗੇ ਕਰ ਦਿੱਤਾ ਜਾਂਦਾ ਹੈ।
Read More : ਅੰਮ੍ਰਿਤਸਰ ਪੁੱਜੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ
