ਚੰਡੀਗੜ੍ਹ, 9 ਨਵੰਬਰ: ਤਰਨਤਾਰਨ ਵਿਧਾਨ ਸਭਾ ਹਲਕੇ ’ਚ 11 ਨਵੰਬਰ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਹਲਕੇ ’ਚ ਕੇਂਦਰੀ ਹਥਿਆਰਬੰਦ ਪੁਲਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਕਿਸੇ ਵੀ ਜ਼ਿਮਨੀ ਚੋਣ ’ਚ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਤਾਇਨਾਤੀਆਂ ਵਿਚੋਂ ਇਕ ਹੈ।
222 ਪੋਲਿੰਗ ਸਟੇਸ਼ਨਾਂ ਨੂੰ ਕਵਰ ਕਰਦਿਆਂ ਸਾਰੇ 114 ਪੋਲਿੰਗ ਸਟੇਸ਼ਨ ਸਥਾਨਾਂ ਉੱਤੇ ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ। ਕੇਂਦਰੀ ਬਲਾਂ ਤੋਂ ਇਲਾਵਾ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀ.ਸੀ.ਟੀ.ਵੀ. ਕੈਮਰੇ ਤੇ ਵੈੱਬਕਾਸਟਿੰਗ ਦਾ ਪ੍ਰਬੰਧ ਹੋਵੇਗਾ, ਜਿਨ੍ਹਾਂ ਦੀ ਨਿਗਰਾਨੀ ਰਿਟਰਨਿੰਗ ਅਧਿਕਾਰੀ, ਜ਼ਿਲਾ ਚੋਣ ਅਧਿਕਾਰੀ ਅਤੇ ਮੁੱਖ ਚੋਣ ਅਧਿਕਾਰੀ ਪੱਧਰ ’ਤੇ ਚੋਣ ਕਮਿਸ਼ਨ ਦੀ ਦੇਖ-ਰੇਖ ਹੇਠ ਕੀਤੀ ਜਾਵੇਗੀ । ਸਾਰੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਸਥਾਨਾਂ ਨੂੰ 46 ਮਾਈਕ੍ਰੋ ਆਬਜ਼ਰਵਰ ਵੀ ਕਵਰ ਕਰਨਗੇ।
ਉਨ੍ਹਾਂ ਦੱਸਿਆ ਕਿ ਸਾਰੇ 222 ਪੋਲਿੰਗ ਸਟੇਸ਼ਨਾਂ ’ਤੇ ਲਾਜ਼ਮੀ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣ ਮਸ਼ੀਨਰੀ ਵੱਲੋਂ ਕਾਨੂੰਨ ਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
Read More : ਭੁੱਲਰ ਮਾਮਲਾ : ਸੀ.ਬੀ.ਆਈ. ਨੇ ਵਿਚੋਲੇ ਕ੍ਰਿਸ਼ਨੂ ਦੇ 5 ਬੈਂਕ ਖਾਤੇ ਖੰਗਾਲੇ
