ਅੰਮ੍ਰਿਤਸਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 358ਵੇਂ ਪ੍ਰਕਾਸ਼ ਪੁਰਬ ’ਤੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਪ੍ਰਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਐਕਸਾਈਜ਼ ਐਂਡ ਟੈਕਸਟੈਸ਼ਨ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਤੇ ਬਟਾਲੀਅਨ ਕਮਾਂਡੈਂਟ ਪਰਮਿੰਦਰ ਸਿੰਘ ਭੰਡਾਲ ਅੱਜ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਗੁ. ਬਾਲ ਲੀਲਾ ਮੈਣੀ ਸੰਗਤ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਤਖਤ ਸ੍ਰੀ ਹਰਿਮੰਦਰ ਜੀ ਪ੍ਰਬੰਧਕੀ ਬੋਰਡ ਦੇ ਮੈਂਬਰ ਜਗਜੋਤ ਸਿੰਘ ਸੋਹੀ ਤੇ ਮਹਾਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਸਨਮਾਨਿਤ ਕੀਤਾ।
ਇਸ ਮੌਕੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮਹਾਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰ ਦੇ ਕੀਤੇ ਗਏ ਬੇਮਿਸਾਲ ਪ੍ਰਬੰਧਾਂ ਦੀ ਵੀ ਖੂਬ ਸ਼ਲਾਘਾ ਕੀਤੀ।
ਇਸ ਸਮੇਂ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਬਾਬਾ ਅਵਤਾਰ ਸਿੰਘ ਭੂਰੀ ਵਾਲੇ, ਡੇਰਾ ਬਾਬਾ ਭੂਰੀ ਵਾਲਾ ਦੇ ਮੁੱਖ ਬੁਲਾਰੇ ਰਾਮ ਸਿੰਘ ਭਿੰਡਰ, ਬਾਬਾ ਗੁਰਨਾਮ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਹਰੀ ਸਿੰਘ, ਬਾਬਾ ਰਾਜਨ ਸਿੰਘ, ਸੁਖਰਾਜ ਸਿੰਘ ਸੰਧੂ, ਬਾਬਾ ਸੁੱਖ ਗਵਾਲੀਅਰ, ਨਵਤੇਜ ਸਿੰਘ ਵੇਰਕਾ ਹੋਰ ਵੀ ਸ਼ਖਸੀਅਤਾਂ ਹਾਜ਼ਰ ਸਨ।
