ਮੁੰਬਈ, 12 ਨਵੰਬਰ : ਬਾਲੀਵੁੱਡ ਦੇ ਚੋਟੀ ਦੇ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਬੇਟਾ ਬੌਬੀ ਦਿਓਲ ਐਂਬੂਲੈਂਸ ’ਚ ਉਨ੍ਹਾਂ ਨੂੰ ਘਰ ਲੈ ਕੇ ਗਿਅਾ।
ਇਹ ਜਾਣਕਾਰੀ ਉਨ੍ਹਾਂ ਦੀ ਸਿਹਤ ਬਾਰੇ ਵਿਆਪਕ ਅਟਕਲਾਂ ਦਰਮਿਅਾਨ ਉਨ੍ਹਾਂ ਦੇ ਪਰਿਵਾਰ ਤੇ ਡਾਕਟਰਾਂ ਨੇ ਦਿੱਤੀ। ਧਰਮਿੰਦਰ (89) ਨੂੰ ਕੁਝ ਦਿਨ ਪਹਿਲਾਂ ਕੁਝ ਟੈਸਟਾਂ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ।
ਉਨ੍ਹਾਂ ਦੇ ਪਰਿਵਾਰ ਤੇ ਹਸਪਤਾਲ ਦੇ ਡਾਕਟਰਾਂ ਨੇ ਟੈਸਟਾਂ ਜਾਂ ਉਨ੍ਹਾਂ ਦੀ ਸਥਿਤੀ ਬਾਰੇ ਵੇਰਵੇ ਨਹੀਂ ਦਿੱਤੇ। ਬ੍ਰੀਚ ਕੈਂਡੀ ਹਸਪਤਾਲ ਦੇ ਡਾ. ਪ੍ਰਤੀਕ ਸਮਦਾਨੀ ਨੇ ਕਿਹਾ ਕਿ ਪਰਿਵਾਰ ਨੇ ਉਨ੍ਹਾਂ ਦਾ ਇਲਾਜ ਘਰ ’ਚ ਕਰਨ ਦਾ ਫੈਸਲਾ ਕੀਤਾ ਹੈ।
Read More : 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ
