Dirba constituency

ਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਤੇ ਤਰੱਕੀ ਨੂੰ ਸਮਰਪਿਤ ਹੋਵੇਗਾ : ਚੀਮਾ

– ਵਿਕਾਸ ਕਾਰਜਾਂ ਲਈ ਚਾਰ ਪਿੰਡਾਂ ਨੂੰ 1.58 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡੇ

ਦਿੜ੍ਹਬਾ, 12 ਨਵੰਬਰ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਅਤੇ ਤਰੱਕੀ ਨੂੰ ਸਮਰਪਿਤ ਹੋਵੇਗਾ। ਉਹ ਅੱਜ ਹਲਕਾ ਦਿੜ੍ਹਬਾ ਦੇ ਚਾਰ ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 1. 58 ਕਰੋੜ ਰੁਪਏ ਦੇ ਵਿਕਾਸ ਚੈੱਕ ਵੰਡਣ ਲਈ ਖੁਦ ਆਏ ਸਨ। ਇਸ ਮੌਕੇ ਉਨ੍ਹਾਂ ਨਾਲ ਓ. ਐੱਸ. ਡੀ. ਤਪਿੰਦਰ ਸਿੰਘ ਸੋਹੀ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਪਿੰਡ ਤਰੰਜੀਖੇੜਾ ਨੂੰ 67 ਲੱਖ ਰੁਪਏ, ਸੂਲਰ ਨੂੰ 35 ਲੱਖ ਰੁਪਏ, ਘਰਾਟ ਨੂੰ 26 ਲੱਖ ਰੁਪਏ ਅਤੇ ਢੰਢੋਲੀ ਖੁਰਦ ਨੂੰ 30 ਲੱਖ ਰੁਪਏ ਦੇ ਵਿਕਾਸ ਚੈੱਕ ਦਿੱਤੇ ਗਏ ਹਨ। ਇਸ ਰਾਸ਼ੀ ਨਾਲ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀਆਂ, ਨਾਲੀਆਂ, ਕੈਮਰੇ, ਲਾਈਟਾਂ ਅਤੇ ਸ਼ੈੱਡ ਬਣਵਾਉਣ ਦੇ ਕੰਮ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਤੈਅ ਸਮਾਂ ਸੀਮਾ ’ਚ ਜਲਦ ਤੋਂ ਜਲਦ ਮੁਕੰਮਲ ਕਰਵਾਏ ਜਾਣਗੇ ਤਾਂ ਜੋ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਦਾਅਵੇ ਨਾਲ ਕਿਹਾ ਕਿ ਜਿਸ ਯੋਜਨਾਬੱਧ ਤਰੀਕੇ ਨਾਲ ਹਲਕਾ ਦਿੜ੍ਹਬਾ ਲਈ ਵਿਕਾਸ ਫੰਡ ਜਾਰੀ ਕੀਤੇ ਜਾ ਰਹੇ ਹਨ, ਉਸ ਮੁਤਾਬਿਕ ਅਗਲਾ ਡੇਢ ਸਾਲ ਹਲਕਾ ਦਿੜ੍ਹਬਾ ਦੇ ਵਿਕਾਸ ਅਤੇ ਤਰੱਕੀ ਨੂੰ ਸਮਰਪਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਰੋਜ਼ਾਨਾ ਰੱਖੇ ਜਾ ਰਹੇ ਨੀਂਹ ਪੱਥਰ ਅਤੇ ਉਦਘਾਟਨ ਸਮਾਰੋਹ ਇਸ ਗੱਲ ਦਾ ਪ੍ਰਮਾਣ ਹਨ ਕਿ ਹਲਕਾ ਦਿੜ੍ਹਬਾ ਹੁਣ ਵਿਕਾਸ ਦੇ ਰਾਹ ਉੱਤੇ ਚੱਲ ਰਿਹਾ ਹੈ। ਸੂਬੇ ’ਚ ਚੱਲ ਰਹੀ ਵਿਕਾਸ ਹਨੇਰੀ ਤੋਂ ਵਿਰੋਧੀ ਪਾਰਟੀਆਂ ਵੀ ਪ੍ਰੇਸ਼ਾਨ ਹੋਈਆਂ ਪਈਆਂ ਹਨ ਅਤੇ ਉਨ੍ਹਾਂ ਕੋਲ ਲੋਕਾਂ ਵਿੱਚ ਜਾਣ ਲਈ ਕੋਈ ਮੁੱਦਾ ਨਹੀਂ ਰਿਹਾ ਹੈ।

ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਾਲ 2022 ’ਚ ਪਿਛਲੀਆਂ ਸਰਕਾਰਾਂ ਤੋਂ ਤੰਗ ਆ ਕੇ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਰਕਾਰ ਬਣਾਈ ਸੀ।

Read More : ਅਦਾਕਾਰ ਧਰਮਿੰਦਰ ਨੂੰ ਹਸਪਤਾਲ ਤੋਂ ਛੁੱਟੀ ਮਿਲੀ

Leave a Reply

Your email address will not be published. Required fields are marked *