Shaheedi Nagar Kirtan

ਸ਼ਹੀਦੀ ਨਗਰ ਕੀਰਤਨ ਫਿਲੌਰ ਤੋਂ ਆਲਮਗੀਰ ਲੁਧਿਆਣਾ ਲਈ ਰਵਾਨਾ

ਲੁਧਿਆਣਾ, 15 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਮੌ ਸਾਹਿਬ ਫਿਲੌਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ।

ਇਸ ਮੌਕੇ ਗੁਰਦੁਆਰਾ ਮੌ ਸਾਹਿਬ ਫਿਲੌਰ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਨਿਭਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਇੰਚਾਰਜ ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਲਾਲ ਸਿੰਘ, ਸੁਖਰਾਜ ਸਿੰਘ ਤੇ ਗੁਰਮੀਤ ਸਿੰਘ, ਗੁ. ਇੰਸਪੈਕਟਰ ਰਣਜੀਤ ਸਿੰਘ, ਸ਼ਰਨਜੀਤ ਸਿੰਘ ਤੇ ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Read More : 55 ਕਰੋੜ ਦੀ ਹੈਰੋਇਨ ਅਤੇ ਹਥਿਆਰਾਂ ਸਣੇ ਸਮੱਗਲਰ ਗ੍ਰਿਫ਼ਤਾਰ

Leave a Reply

Your email address will not be published. Required fields are marked *