Tarunpreet-Singh-Saund

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ

23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ 25 ਨਵੰਬਰ ਨੂੰ ਹੋਵੇਗੀ ਸੰਪੂਰਨਤਾ

24 ਨਵੰਬਰ ਨੂੰ ਦੁਪਹਿਰ 1 ਵਜੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੂਬਾ ਸਰਕਾਰ ਨੇ ਨੋਡਲ ਵਿਭਾਗ ਨਿਯੁਕਤ ਕੀਤਾ ਹੈ।

ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। 24 ਨਵੰਬਰ ਸਵੇਰੇ 8 ਵਜੇ ਸੀਸ ਭੇਟ ਨਗਰ ਕੀਰਤਨ ਕੀਰਤਪੁਰ ਸਾਹਿਬ ਤੋਂ ਆਰੰਭ ਹੋਵੇਗਾ, ਜੋ ਭਾਈ ਜੈਤਾ ਜੀ ਸਮਾਰਕ ਤੱਕ ਜਾਵੇਗਾ। 25 ਨਵੰਬਰ ਸਵੇਰੇ 10 ਵਜੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸੰਪੂਰਨ ਹੋਣਗੇ।

Read More : ਪੀ.ਯੂ. ਮਾਮਲੇ ’ਚ ਪਾਰਟੀ ਲੀਹਾਂ ਤੋਂ ਉੱਪਰ ਉਠ ਕੇ ਹਮਾਇਤ ਕਰਨ ਸਿਆਸੀ ਧਿਰਾਂ : ਸੁਖਬੀਰ ਬਾਦਲ

Leave a Reply

Your email address will not be published. Required fields are marked *