ਫਰੀਦਕੋਟ, 16 ਨਵੰਬਰ : ਜ਼ਿਲਾ ਫਰੀਦਕੋਟ ਪੁਲਸ ਵੱਲੋਂ ਪ੍ਰਭ ਦਾਸੂਵਾਲ ਗੈਂਗ ਦੇ ਮੁੱਖ ਸ਼ੂਟਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਖਬਰ ਹੈ। ਉਸ ਦੇ 2 ਸਾਥੀ ਪਹਿਲਾਂ ਹੀ ਫਰੀਦਕੋਟ ਪੁਲਸ ਵੱਲੋਂ ਪਿਛਲੇ ਦਿਨੀ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤੇ ਗਏ ਸਨ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐੱਸ. ਐੱਸ. ਪੀ. ਫਰੀਦਕੋਟ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਅਰਸ਼ਦੀਪ ਸਿੰਘ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ’ਚ ਏਰੀਏ ’ਚ ਘੁੰਮ ਰਿਹਾ ਹੈ, ਜਿਸ ਅਾਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਸ ਟੀਮਾਂ ਵੱਲੋਂ ਬਾਜਾਖਾਨਾ ਏਰੀਏ ’ਚ ਨਾਕਾਬੰਦੀ ਕੀਤੀ। ਇਸ ਦੌਰਾਨ ਮੁਲਜ਼ਮ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਸ ਟੀਮ ’ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ।
ਗ੍ਰਿਫਤਾਰ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾੜੀ ਕਲਾਂ ਦਾ ਰਹਿਣ ਵਾਲਾ ਹੈ। ਪੁਲਸ ਪਾਰਟੀ ਨੇ ਮੌਕੇ ਤੋਂ 1 ਪਿਸਤੌਲ ਤੇ ਕੁਝ ਜ਼ਿੰਦਾ ਰੌਂਦ ਵੀ ਬਰਾਮਦ ਕੀਤੇ। ਇਸ ਤੋਂ ਇਲਾਵਾ ਉਸ ਦੇ ਮੋਟਰਸਾਈਕਲ ਨੂੰ ਵੀ ਜਬਤ ਕੀਤਾ ਗਿਆ ਹੈ।
Read More : ਗਰਦਨ ‘ਚ ਦਰਦ ਕਾਰਨ ਕਪਤਾਨ ਗਿੱਲ ਕੋਲਕਾਤਾ ਟੈਸਟ ਤੋਂ ਬਾਹਰ
