Dorangala

ਪਹਿਲਾ ਪਤਨੀ ਤੇ ਸੱਸ ਨੂੰ ਮਾਰਿਆ, ਫਿਰ ਸਾਬਕਾ ਫੌਜੀ ਨੇ ਖੁਦ ਕੀਤੀ ਖੁਦਕੁਸ਼ੀ

ਦੋਰਾਂਗਲਾ ,19 ਨਵੰਬਰ : ਜ਼ਿਲਾ ਗੁਰਦਾਸਪੁਰ ਦੇ ਦੋਰਾਂਗਲਾ ਥਾਣਾ ਦੇ ਅਧੀਨ ਆਉਂਦੇ ਪਿੰਡ ਖੁਥੀ ਵਿਖੇ ਇਕ ਸਾਬਕਾ ਫ਼ੌਜੀ ਨੇ ਪਹਿਲਾਂ ਆਪਣੀ ਪਤਨੀ ਅਤੇ ਸੱਸ ਦਾ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਕੇ ਖੁਦੁਕੁਸ਼ੀ ਕਰ ਲਈ ਹੈ।

ਜਾਣਕਾਰੀ ਮੁਤਾਬਕ ਸਾਬਕਾ ਫ਼ੌਜੀ ਗੁਰਪ੍ਰੀਤ ਸਿੰਘ ਨੇ ਅੱਜ ਸਵੇਰੇ ਤੜਕਸਾਰਤ ਵਜੇ ਦੇ ਕਰੀਬ ਆਪਣੇ ਸਹੁਰੇ ਘਰ ਪਿੰਡ ਖੁੱਥੀ ਜਾ ਕੇ ਆਪਣੀ ਪਤਨੀ ਅਕਵਿੰਦਰ ਕੌਰ ਅਤੇ ਸੱਸ ਗੁਰਜੀਤ ਕੌਰ ਦਾ ਏਕੇ 47 ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਤਨੀ ਤੇ ਸੱਸ ਦੀ ਹੱਤਿਆ ਕਰਨ ਤੋਂ ਬਾਅਦ ਗੁਰਪ੍ਰੀਤ ਸਿੰਘ ਉੱਥੋਂ ਫਰਾਰ ਹੋ ਕੇ 7 ਨੰਬਰ ਸਕੀਮ ‘ਚ ਜਾ ਕੇ ਇਕ ਕਮਰੇ ਵਿੱਚ ਲੁਕ ਗਿਆ ਅਤੇ ਏ. ਕੇ.-47 ਲੈ ਕੇ ਪੌੜੀਆਂ ‘ਚ ਬੈਠ ਗਿਆ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ, ਡੀ. ਐੱਸ. ਪੀ. ਦੀਨਾਨਗਰ ਰਜਿੰਦਰ ਮਨਹਾਸ, ਐੱਸ. ਪੀ. ਡੀ. ਕੇ. ਚੌਧਰੀ ਤੇ ਹੋਰ ਪੁਲਿਸ ਅਧਿਕਾਰੀ ਤੁਰੰਤ ਮੌਕੇ ਤੇ ਪੁੱਜ ਗਏ। ਪੁਲਸ ਵੱਲੋਂ ਗੁਰਪ੍ਰੀਤ ਸਿੰਘ ਨੂੰ ਸਰੰਡਰ ਕਰਨ ਲਈ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਪਰ ਉਹ ਸਰੰਡਰ ਕਰਨ ਲਈ ਤਿਆਰ ਨਹੀਂ ਹੋਇਆ ਅਤੇ ਆਪਣੇ ਆਪ ਨੂੰ ਘਿਰਿਆ ਹੋਇਆ ਦੇਖ ਕੇ ਉਸ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਬਕਾ ਫ਼ੌਜੀ ਦਾ ਆਪਣੀ ਪਤਨੀ ਅਤੇ ਸੱਸ ਨਾਲ ਝਗੜਾ ਰਹਿੰਦਾ ਸੀ, ਜਿਸ ਕਾਰਨ ਬਾਅਦ ਉਸ ਨੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸਿਆ ਗਿਆ ਹੈ ਕਿ ਗੁਰਪ੍ਰੀਤ ਸਿੰਘ ਸਾਬਕਾ ਫੌਜੀ ਜੇਲ ਵਿਖੇ ਸਕਿਉਰਿਟੀ ਗਾਰਡ ਵਜੋਂ ਤਾਇਨਾਤ ਸੀ ਤੇ ਉਹ ਏ.ਕੇ.-47 ਕੱਲ ਰਾਤ ਆਪਣੇ ਘਰ ਲੈ ਆਇਆ ਸੀ। ਮ੍ਰਿਤਕਾ ਅਰਵਿੰਦਰ ਕੌਰ ਦੇ ਚਾਚਾ ਦਰਬਾਰਾ ਸਿੰਘ ਨੇ ਦੱਸਿਆ ਕਿ ਰਵਿੰਦਰ ਕੌਰ ਦਾ ਆਪਣੇ ਪਤੀ ਨਾਲੇ ਤਲਾਕ ਦਾ ਕੇਸ ਚੱਲ ਰਿਹਾ ਸੀ।

ਪੁਲਿਸ ਨੇ ਮਾਮਲਾ ਦਰਜ ਕਰ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Read More : ਡੀ.ਸੀ. ਤੇ ਐੱਸ.ਐੱਸ.ਪੀ. ਵੱਲੋਂ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਬੈਠਕ

Leave a Reply

Your email address will not be published. Required fields are marked *