Nagar Kirtan

350ਵੇਂ ਸ਼ਹੀਦੀ ਦਿਹਾੜੇ ਸਬੰਧੀ ਨਗਰ ਕੀਰਤਨ ਸ਼੍ਰੀਨਗਰ ਤੋਂ ਪਠਾਨਕੋਟ ਲਈ ਰਵਾਨਾ

ਜੰਮੂ ਦੀ ਸੰਗਤ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਭਰਵਾਂ ਸਵਾਗਤ

ਸ਼੍ਰੀਨਗਰ , 20 ਨਵੰਬਰ : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵੱਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ ਕਿਲੋਮੀਟਰ ਤੱਕ ਨਗਰ ਕੀਰਤਨ ਨਾਲ ਪੈਦਲ ਚੱਲ ਕੇ ਸ਼ਹਿਰ ਨੂੰ ਅਧਿਆਤਮਕ ਰੰਗਤ ਦੇ ਦਿੱਤੀ।

ਜੰਮੂ ਦੇ ਚਾਂਦ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਗਰ ਕੀਰਤਨ ਲਈ ਠਹਿਰਾਅ ਦਾ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਦੀ ਜੰਮੂ ਤੋਂ ਰਵਾਨਗੀ ਦੌਰਾਨ ਨੌਜਵਾਨਾਂ ਨੇ ਗੱਤਕੇਬਾਜ਼ੀ ਦੇ ਜ਼ੌਹਰ ਵਿਖਾਏ ਅਤੇ ਸਥਾਨਕ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਜੰਮੂ ਤੋਂ ਸੰਗਤ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਸ਼ਹਿਰ ’ਚ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਿੰਘ ਸਭਾ ਗੁਰਦੁਆਰਾ ਅਕਾਲੀ ਕੌਰ ਸਿੰਘ ਨਗਰ, ਡਗਿਆਣਾ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਵਜ਼ੀਰ, ਰਜਿੰਦਰ ਸਿੰਘ ਰੈਣਾ, ਨਰਿੰਦਰ ਸਿੰਘ ਵਜ਼ੀਰ, ਸੰਦੀਪ ਸਿੰਘ ਅਤੇ ਸੰਗਤ ਭਾਰੀ ਗਿਣਤੀ ’ਚ ਹਾਜ਼ਰ ਸੀ। ਸ੍ਰੀ ਸੰਤ‌ ਮੇਲਾ ਸਿੰਘ ਜੀ ਦਸਤਕਾਰੀ ਆਸ਼ਰਮ ਵਿਖੇ ਸੰਗਤ ਵੱਲੋਂ ਮਹੰਤ ਮਨਜੀਤ ਸਿੰਘ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਇਸੇ ਤਰ੍ਹਾਂ ਸਿੰਘ ਸਭਾ ਗੁਰਦੁਆਰਾ ਡਗਿਆਣਾ ਕੈਂਪ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਮਨਜੀਤ ਸਿੰਘ, ਸੂਰਜ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਡਗਿਆਲ ਅਤੇ ਅਮਾਰ ਵਿਖੇ ਵਿਕਰਮ ਸਿੰਘ ਸਰਪੰਚ, ਸਵਰਨ ਸਿੰਘ, ਸਿਮਰਨਜੀਤ ਸਿੰਘ ਸੁਰਜੀਤ ਸਿੰਘ ਜਗਦੀਪ ਸਿੰਘ ਦਰਬਾਰੀ ਸਿੰਘ ਆਦਿ ਸਣੇ ਕਸ਼ਮੀਰੀ ਸਿੱਖ ਸੰਗਤ ਵਲੋਂ ਨਗਰ ਕੀਰਤਨ ਲਈ ਕਾਹਵੇ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਕੁੰਜਵਾਣੀ ਦੀ ਸੰਗਤ ਵਲੋਂ ਮਾਤਾ ਵੈਸ਼ਨੋ ਦੇਵੀ ਬਾਈਪਾਸ ’ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਇਸ ਤੋਂ ਇਲਾਵਾ ਸਾਂਬਾ ਜ਼ਿਲੇ ਦੇ ਵਿਜੇਪੁਰ ਇਲਾਕੇ ਵਿਖੇ ਸਾਬਕਾ ਕੈਬਨਿਟ ਮੰਤਰੀ ਜੰਮੂ-ਕਸ਼ਮੀਰ ਮਨਜੀਤ ਸਿੰਘ, ਗਿਆਨੀ ਹਰਪਾਲ ਸਿੰਘ, ਜਸਵੀਰ ਸਿੰਘ, ਹਰਨਾਮ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ ਅਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸੇ ਤਰ੍ਹਾਂ ਬਾੜੀ ਬ੍ਰਾਹਮਣਾਂ ਅੱਡਾ ਸਾਂਬਾ ਵਿਖੇ ਵੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਕਠੂਆ ਜ਼ਿਲੇ ਦੇ ਰਾਜਬਾਗ ਇਲਾਕੇ ਦੀ ਸੰਗਤ ਅਤੇ ਜ਼ਿਲਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਕਠੂਆ ਵਲੋਂ ਰਾਜਬਾਗ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਖਜ਼ਾਨਚੀ, ਕੁਲਦੀਪ ਸਿੰਘ, ਗੁਰਨਾਮ ਸਿੰਘ, ਅਮਰਜੀਤ ਸਿੰਘ ਜਗਜੀਤ ਸਿੰਘ ਆਦਿ ਹਾਜ਼ਰ ਸਨ।

ਡਾਕਟਰ ਏ. ਕੇ. ਗੁਪਤਾ ਨੇ ਲੰਗਰ ਲਗਾਇਆ। ਜ਼ਿਲਾ ਗੁਰੁਦੁਆਰਾ ਪ੍ਰਬੰਧਕ ਕਮੇਟੀ ਕਠੂਆ ਵੱਲੋਂ ਹਟਲੀ ਮੋੜ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਜ਼ਿਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਕਠੂਆ ਦੇ ਚਰਨਜੀਤ ਸਿੰਘ ਭੋਲਾ, ਵਿਧਾਇਕ ਕਠੂਆ ਡਾਕਟਰ ਭਾਰਤ ਭੂਸ਼ਨ, ਤਹਿਸੀਲਦਾਰ ਕਠੂਆ ਜਤਿੰਦਰ ਸ਼ਰਮਾ, ਪ੍ਰਵੀਨ ਸਿੰਘ ਜਨਰਲ ਸਕੱਤਰ ਹਾਜ਼ਰ ਸਨ।

ਦੱਸ ਦੇਈਏ ਕਿ ਬੀਤੀ ਦੇਰ ਰਾਤ ਨਗਰ ਕੀਰਤਨ ਦੇ ਜੰਮੂ ਸ਼ਹਿਰ ਪਹੁੰਚਣ ‘ਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਮਾਂਡਾ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ।

ਇਸ ਸਵਾਗਤ ਸਮਾਗਮ ਲਈ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਬਾਲਾ ਪ੍ਰੀਤਮ ਜੀ ਤ੍ਰਿਕੁਟਾ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਛਟੀ ਪਾਤਸ਼ਾਹੀ ਜੀ ਤਲਾਬ ਤੀਲੋ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਖਸ਼ੀ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਗੁਰੂ ਅੰਗਦ ਪਾਤਸ਼ਾਹ ਜੀ ਪ੍ਰੀਤ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਸਾਹਿਬ ਜੀ ਰਿਹਾੜੀ ਜੰਮੂ, ਗੁਰਦੁਆਰਾ ਯਾਦਗਾਰ ਸੰਤ ਸੁੰਦਰ ਸਿੰਘ ਜੀ ਤਪੋ ਸਥਾਨ ਅਖਨੂਰ, ਸੁਰਿੰਦਰ ਸਿੰਘ ਕਾਲਾ ਪ੍ਰਧਾਨ ਵੈਜੀਟੇਬਲ ਐਂਡ ਫਰੂਟ ਐਸੋਸੀਏਸ਼ਨ ਨਰਵਾਲ ਮੰਡੀ ਵਲੋਂ ਸਾਂਝੇ ਤੌਰ ’ਤੇ ਪ੍ਰਬੰਧ ਕੀਤੇ ਗਏ ਸਨ।

ਇਸ ਮੌਕੇ ਆਰ. ਟੀ. ਓ. ਜੰਮੂ ਜਸਵੀਰ ਸਿੰਘ, ਮੁੱਖ ਸੇਵਾਦਾਰ ਰਣਜੀਤ ਸਿੰਘ ਟੌਹੜਾ, ਸੰਤ ਤੇਜਵੰਤ ਸਿੰਘ ਡੰਨੇ ਵਾਲੇ, ਜਨਰਲ ਸਕੱਤਰ ਮਾਸਟਰ ਰਣਬੀਰ ਸਿੰਘ, ਜਗਪਾਲ ਸਿੰਘ ਖ਼ਜ਼ਾਨਚੀ, ਤਰਨਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਇੰਚਾਰਜ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਜਨਰਲ ਸਕੱਤਰ ਆਦਿ ਹਾਜ਼ਰ ਸਨ।

Read More : ਪਰਿਣੀਤੀ ਅਤੇ ਰਾਘਵ ਨੇ ਪਹਿਲੀ ਵਾਰ ਪੁੱਤਰ ਦੀ ਝਲਕ ਕੀਤੀ ਸਾਂਝੀ

Leave a Reply

Your email address will not be published. Required fields are marked *