ਪਿਤਾ ਅਤੇ 3 ਸਾਲਾ ਧੀ ਦੀ ਹੋਈ ਮੌਤ
ਗੁਰਦਾਸਪੁਰ, 20 ਨਵੰਬਰ : ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਰੋਡ ’ਤੇ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਮੁਕੇਰਿਆਂ ਵਾਪਸ ਜਾ ਰਿਹਾ ਇਕ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ’ਚ ਪਿਤਾ ਅਤੇ ਉਸ ਦੀ 3 ਸਾਲਾ ਧੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਪ੍ਰਭਜੋਤ ਸਿੰਘ ਵਾਸੀ ਬਧੂਪੁਰ ਅਤੇ ਉਹਦੀ ਤਿੰਨ ਸਾਲਾ ਧੀ ਰਹਿਮਤ ਕੌਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਪਰਿਵਾਰ ਦੀ ਕਾਰ ਪੁਰਾਣਾ ਸ਼ਾਲਾ ਦੇ ਨੇੜੇ ਇਕ ਤੇਜ਼ ਰਫ਼ਤਾਰ ਟਿੱਪਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦਾ ਸੰਤੁਲਣ ਵਿਗੜ ਗਿਆ ਅਤੇ ਵਾਹਨ ਸੜਕ ਕਿਨਾਰੇ ਡਰੇਨ ’ਚ ਜਾ ਡਿਗਿਆ। ਉਪਰੰਤ ਜਦੋਂ ਟਰੈਕਟਰ ਦੀ ਮਦਦ ਨਾਲ ਕਾਰ ਨੂੰ ਪਾਣੀ ਵਿਚੋਂ ਕੱਢਿਆ ਗਿਆ ਤਾਂ ਪਤਾ ਲੱਗਾ ਕਿ ਪ੍ਰਭਜੋਤ ਸਿੰਘ ਤੇ ਛੋਟੀ ਬੱਚੀ ਪਾਣੀ ’ਚ ਡੁੱਬ ਗਏ ਸਨ।
ਹਾਦਸੇ ’ਚ ਜ਼ਖ਼ਮੀ ਹੋਏ ਪ੍ਰਭਜੋਤ ਸਿੰਘ ਦੀ ਪਤਨੀ ਅਤੇ ਬੇਟੇ ਰਵਜੋਤ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਲੋਕਾਂ ਨੇ ਦੱਸਿਆ ਕਿ ਇਸ ਸੜਕ ’ਤੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ ਪਰ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ।
Read More : ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸੰਧੂ ਨੂੰ ਸਹੁੰ ਚੁਕਾਈ
