ਚੰਡੀਗੜ੍ਹ, 23 ਨਵੰਬਰ : ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੇ ਅਧਿਕਾਰਾਂ, ਇਤਿਹਾਸ ਅਤੇ ਮਾਣ-ਸਨਮਾਨ ’ਤੇ ਸਿੱਧਾ ਹਮਲਾ ਦੱਸਿਆ ਹੈ।
ਕੰਗ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਪੰਜਾਬ ਦੇ ਕਿਸਾਨਾਂ ਅਤੇ ਪਿੰਡਾਂ ਨੂੰ ਉਜਾੜ ਕੇ ਸਥਾਪਤ ਕੀਤਾ ਗਿਆ ਸੀ ਤੇ ਸੂਬੇ ਦੀ ਭਾਵਨਾਤਮਕ, ਇਤਿਹਾਸਕ ਤੇ ਕਾਨੂੰਨੀ ਮਾਲਕੀ ਨਿਰਵਿਵਾਦ ਹੈ। 65 ਸਾਲਾਂ ਤੋਂ ਲਗਾਤਾਰ ਸਰਕਾਰਾਂ ਚੰਡੀਗੜ੍ਹ ਨੂੰ ਪੰਜਾਬ ਨੂੰ ਵਾਪਸ ਕਰਨ ’ਚ ਅਸਫਲ ਰਹੀਆਂ, ਪਰ ਹੁਣ ਭਾਜਪਾ ਸਾਡੇ ਕੋਲ ਮੌਜੂਦ ਬਾਕੀ ਅਧਿਕਾਰਾਂ ਨੂੰ ਵੀ ਖਤਮ ਕਰਨਾ ਚਾਹੁੰਦੀ ਹੈ।
ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਦੀ ਨਿਖੇਧੀ ਕਰਦਿਆਂ ਕੰਗ ਨੇ ਕਿਹਾ ਕਿ ਪੰਜਾਬ ਸਨਮਾਨ ਦੀ ਧਰਤੀ ਹੈ। ਭਾਜਪਾ ਭਾਵੇਂ ਪੰਜਾਬ ਅਤੇ ਸਿੱਖਾਂ ਨੂੰ ਜਿੰਨੀ ਮਰਜ਼ੀ ਨਫ਼ਰਤ ਕਰੇ, ਪਰ ਪੰਜਾਬ ਕਦੇ ਵੀ ਕਿਸੇ ਨੂੰ ਆਪਣੇ ਅਧਿਕਾਰਾਂ ਨੂੰ ਲੁੱਟਣ ਨਹੀਂ ਦੇਵੇਗਾ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਸੀ, ਹੈ ਤੇ ਰਹੇਗਾ। ਕੰਗ ਨੇ ਕਿਹਾ ਕਿ ਅਸੀਂ ਸੰਸਦ ਤੇ ਸੜਕਾਂ ’ਤੇ ਇਸ ਤਾਨਾਸ਼ਾਹੀ ਕਦਮ ਦਾ ਵਿਰੋਧ ਕਰਾਂਗੇ।
Read More : ਸ੍ਰੀ ਆਨੰਦਪੁਰ ਸਾਹਿਬ ਵਿਖੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਸ਼ੁਰੂ
