ਚੰਡੀਗੜ੍ਹ, 23 ਨਵੰਬਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਬੈਠਕ 24 ਨਵੰਬਰ ਨੂੰ ਸੱਦੀ ਗਈ ਹੈ। ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਕੋਰ ਕਮੇਟੀ ਦੀ ਬੈਠਕ ਹੋਣ ਜਾ ਰਹੀ ਹੈ। ਜ਼ਿਮਨੀ ਚੋਣ ’ਚ ਪਾਰਟੀ ਦਾ ਪ੍ਰਦਰਸ਼ਨ ਵਧੀਆ ਰਿਹਾ।
ਪਾਰਟੀ ਦੂਜੇ ਸਥਾਨ ’ਤੇ ਰਹੀ ਹੈ, ਜਿਸ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ’ਚ ਭਰਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਛੇਤੀ ਹੀ ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀ ਦੀਆਂ ਚੋਣਾਂ ਵੀ ਹੋਣੀਆਂ ਹਨ, ਜਿਸ ਸਬੰਧੀ ਬੈਠਕ ’ਚ ਰਣਨੀਤੀ ਤਿਆਰ ਕੀਤੀ ਜਾਵੇਗੀ।
ਪੰਜਾਬ ’ਚ ਦਿਨੋ-ਦਿਨ ਅਪਰਾਧਿਕ ਵਾਰਦਾਤਾਂ ’ਚ ਵਾਧਾ ਹੁੰਦਾ ਜਾ ਰਿਹਾ ਹੈ। ਬੈਠਕ ਦੌਰਾਨ ਸੂਬੇ ਦੀ ਅਮਨ ਕਾਨੂੰਨ ਦੀ ਵਿਗੜਦੀ ਸਥਿਤੀ ;ਸਬੰਧੀ ਮਤਾ ਲਿਆਂਦਾ ਜਾ ਸਕਦਾ ਹੈ। ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਨਾ ਹੋਣ ਨੂੰ ਲੈ ਕੇ ਵੀ ਰਾਜਨੀਤੀ ਗਰਮਾਈ ਹੋਈ ਹੈ, ਜਿਸ ਸਬੰਧੀ ਵੀ ਇਸ ਬੈਠਕ ’ਚ ਚਰਚਾ ਹੋਵੇਗੀ।
ਦੂਜੇ ਪਾਸੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ 26 ਨਵੰਬਰ ਨੂੰ ਕੋਰ ਕਮੇਟੀ ਦੀ ਬੈਠਕ ਸੱਦੀ ਗਈ ਹੈ, ਜਿਸ ਦੌਰਾਨ ਸੈਨੇਟ ਚੋਣਾਂ ਜਿਹੇ ਪ੍ਰਮੁੱਖ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ।
Read More : ਪਿਤਾ ਦੀ ਤਬੀਅਤ ਖਰਾਬ ਹੋਣ ਕਾਰਨ ਸਮ੍ਰਿਤੀ ਮੰਧਾਨਾ ਦਾ ਵਿਆਹ ਮੁਲਤਵੀ
