Illegal construction

ਨਸ਼ਾ ਸਮੱਗਲਰ ਦੀ ਨਾਜਾਇਜ਼ ਉਸਾਰੀ ਢਹਿ-ਢੇਰੀ

ਪੁਲਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਕੀਤੀ ਕਾਰਵਾਈ

ਜਲੰਧਰ, 24 ਨਵੰਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ੇ ਵਿਰੁੱਧ’ ਤਹਿਤ ਜਲੰਧਰ ਵਿਚ ਅੱਜ ਇਕ ਹੋਰ ਫੈਸਲਾਕੁੰਨ ਕਾਰਵਾਈ ਕਰਦੇ ਹੋਏ ਜਲੰਧਰ ਨਗਰ ਨਿਗਮ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੇ ਸਹਿਯੋਗ ਨਾਲ ਸਥਾਨਕ ਮੋਚੀਆਂ ਮੁਹੱਲਾ ਬਸਤੀ ਸ਼ੇਖ ਵਿਚ ਖਤਰਨਾਕ ਨਸ਼ਾ ਸਮੱਗਲਰ ਦੀ ਨਾਜਾਇਜ਼ ਉਸਾਰੀ ਨੂੰ ਢਹਿ-ਢੇਰੀ ਕਰ ਿਦੱਤਾ।

ਇਸ ਸਬੰਧ ਵਿਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸਾਂਝੇ ਰੂਪ ਨਾਲ ਕੀਤੀ ਗਈ। ਜੁਆਇੰਟ ਕਮਿਸ਼ਨਰ ਆਫ ਪੁਲਸ ਸੰਦੀਪ ਸ਼ਰਮਾ ਨੇ ਖੁਦ ਮੌਕੇ ’ਤੇ ਪਹੁੰਚ ਕੇ ਕਾਰਵਾਈ ਦੀ ਨਿਗਰਾਨੀ ਕੀਤੀ।

ਇਹ ਨਾਜਾਇਜ਼ ਉਸਾਰੀ ਵਿਸ਼ਾਲ ਉਰਫ ਲੋਟਾ ਪੁੱਤਰ ਪਿੰਕਾ, ਨਿਵਾਸੀ ਮੋਚੀਆਂ ਮੁਹੱਲਾ ਬਸਤੀ ਸ਼ੇਖ ਦੀ ਸੀ, ਜੋ ਥਾਣਾ ਨੰਬਰ 5 ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਵਿਸ਼ਾਲ ਇਕ ਖਤਰਨਾਕ ਨਸ਼ਾ ਸਮੱਗਲਰ ਹੈ, ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਹਿਲਾਂ ਤੋਂ ਹੀ 7 ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਜਲੰਧਰ ਪੁਲਸ ਵੱਲੋਂ ਨਸ਼ਿਆਂ ਨਾਲ ਸਬੰਧਤ ਕੋਈ ਵੀ ਨਾਜਾਇਜ਼ ਸਰਗਰਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਸ਼ਾ ਸਮੱਗਲਿੰਗ ਖ਼ਿਲਾਫ਼ ਅਜਿਹੀ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਜਲੰਧਰ ਕਮਿਸ਼ਨਰੇਟ ਪੁਲਸ ਨੇ ਲੋਕਾਂ ਤੋਂ ਨਸ਼ਾ ਸਮੱਗਲਿੰਗ ਜਾਂ ਨਸ਼ਿਆਂ ਨਾਲ ਜੁੜੀ ਕੋਈ ਵੀ ਜਾਣਕਾਰੀ ਸਰਕਾਰ ਵੱਲੋਂ ਜਾਰੀ ਵ੍ਹਟਸਐਪ ਨੰਬਰ 9779-100-200 ’ਤੇ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Read More : ਪੰਜਾਬ ਸਰਕਾਰ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

Leave a Reply

Your email address will not be published. Required fields are marked *