'Sis Marg Nagar Kirtan

‘ਸੀਸ ਮਾਰਗ ਨਗਰ ਕੀਰਤਨ’ ਦੂਸਰੇ ਦਿਨ ਤਰਾਵੜੀ ਤੋਂ ਅੰਬਾਲਾ ਲਈ ਰਵਾਨਾ

ਹਰਿਆਣਾ ਅੰਦਰ ਵੱਡੀ ਗਿਣਤੀ ’ਚ ਸੰਗਤਾਂ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਅੰਬਾਲਾ, 26 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ਵਿਚ ਬੀਤੇ ਕੱਲ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਦੂਸਰੇ ਦਿਨ ਤਰਾਵੜੀ ਹਰਿਆਣਾ ਤੋਂ ਅੰਬਾਲਾ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਵੱਲੋ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਕਥਾਵਾਚਕ ਨੇ ਸੰਗਤਾਂ ਨੂੰ ਸ਼ਹਾਦਤ ਦੇ ਇਤਿਹਾਸ ਨਾਲ ਜੋੜਿਆ।

ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਤਰਾਵੜੀ ਤੋਂ ਅੰਬਾਲਾ ਤੱਕ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 27 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਅੰਬਾਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਜ਼ੀਰਕਪੁਰ ਪਹੁੰਚੇਗਾ।

Read More : ਦੇਸ਼ ਭਰ ’ਚ ਲੇਬਰ ਕੋਡਾਂ ਵਿਰੁੱਧ ਰੋਸ, ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

Leave a Reply

Your email address will not be published. Required fields are marked *