ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ, 28 ਨਵੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ (2) ਦੇ ਏ.ਐੱਸ.ਆਈ. ਜਤਿੰਦਰ ਦੀ ਸ਼ੁੱਕਰਵਾਰ ਨੂੰ ਸਰਕਾਰੀ ਪਿਸਤੌਲ ’ਚੋਂ ਅਚਾਨਕ ਚੱਲੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀਪੀ ਰਵਿੰਦਰ ਪਾਲ ਸਿੰਘ ਸੰਧੂ ਤੇ ਹੋਰ ਪੁਲਿਸ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ।
ਫੋਰੈਂਸਿਕ ਟੀਮ ਨੂੰ ਵੀ ਜਾਂਚ ਲਈ ਬੁਲਾ ਲਿਆ ਗਿਆ।ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ। ਜਾਣਕਾਰੀ ਮੁਤਾਬਕ ਜਤਿੰਦਰ ਸਿੰਘ ਆਪਣੀ ਪਿਸਤੌਲ ਸਾਫ਼ ਕਰ ਰਹੇ ਸਨ ਕਿ ਅਚਾਨਕ ਉਸ ’ਚੋਂ ਗੋਲ਼ੀ ਚੱਲ ਗਈ। ਗੋਲ਼ੀ ਲੱਗਦੇ ਹੀ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ।
Read More : 350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰ
