Finance Minister Cheema

ਸਰਕਾਰ ਵੱਲੋਂ ‘ਰੰਗਲਾ ਪੰਜਾਬ’ ਲਈ ਹੋਰ ਫੰਡ ਜਾਰੀ ਕੀਤੇ ਜਾਣਗੇ : ਵਿੱਤ ਮੰਤਰੀ ਚੀਮਾ

ਚੰਡੀਗੜ੍ਹ, 29 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ‘ਰੰਗਲਾ ਪੰਜਾਬ’ ਲਈ ਸਰਕਾਰ ਵੱਲੋਂ ਹੋਰ ਫੰਡ ਜਾਰੀ ਕੀਤੇ ਜਾਣਗੇ।

ਅੱਜ ਆਪਣੇ ਦਿੜਬਾ ਵਿਧਾਨ ਸਭਾ ਹਲਕੇ ਵਿਚ ਵਿੱਤ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਉਨ੍ਹਾਂ ਦਾ ਵਿਧਾਨ ਸਭਾ ਹਲਕਾ ਇਕ ਪਰਿਵਾਰ ਵਾਂਗ ਹੈ। ਚੀਮਾ ਨੇ ਕਿਹਾ ਕਿ ਪਿਛਲੇ ਬਜਟ ਵਿਚ ਉਨ੍ਹਾਂ ਨੇ ‘ਰੰਗਲਾ ਪੰਜਾਬ’ ਲਈ ਵੱਖਰੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਲਈ 200 ਕਰੋੜ ਰੁਪਏ ਤੋਂ ਵੱਧ ਜਾਰੀ ਕੀਤੇ ਗਏ ਹਨ ਅਤੇ ਦੂਜੇ ਪੜਾਅ ਵਿਚ ਜਲਦੀ ਹੀ ਹੋਰ ਫੰਡ ਜਾਰੀ ਕੀਤੇ ਜਾਣਗੇ। ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਲੋੜੀਂਦੀਆਂ ਗ੍ਰਾਂਟਾਂ ਨਹੀਂ ਦਿੱਤੀਆਂ ਜਾ ਰਹੀਆਂ।

ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਲਈ ਆਪਣੇ ਪੱਧਰ ’ਤੇ ਫੰਡਾਂ ਦਾ ਪ੍ਰਬੰਧ ਕਰ ਰਹੀ ਹੈ ਅਤੇ ਪੰਚਾਇਤਾਂ ਨੂੰ ਪੈਸੇ ਜਾਰੀ ਕਰ ਰਹੀ ਹੈ।

Read More : ਸਪੀਕਰ ਅਤੇ ਮੰਤਰੀਆਂ ਵੱਲੋਂ ਐੱਮ.ਐੱਲ.ਏ. ਹੋਸਟਲ ਵਿਖੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

Leave a Reply

Your email address will not be published. Required fields are marked *