5 kg heroin

5 ਕਿੱਲੋ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਨਸ਼ਾ ਸਮੱਗਲਰ ਕਾਬੂ

ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਮੁਲਜ਼ਮ : ਡੀ.ਜੀ.ਪੀ. ਗੌਰਵ ਯਾਦਵ

ਅੰਮ੍ਰਿਤਸਰ, 1 ਦਸੰਬਰ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਸਮੱਗਲਿੰਗ ਮਾਡਿਊਲ ਦੇ ਇਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ, ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ।

ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸ ਦੀ ਵਰਤੋਂ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕੁਲਦੀਪ ਸਿੰਘ ਪਾਕਿਸਤਾਨ ਆਧਾਰਤ ਸਮੱਗਲਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ।

ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਨੇੜਲੇ ਪਿੰਡ ਭਿੰਡੀ ਔਲਖ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਹੋਣ ਸਬੰਧੀ ਪੁਖ਼ਤਾ ਇਤਲਾਹ ਮਿਲੀ ਸੀ, ਜੋ ਇਕ ਸ਼ੱਕੀ ਵਿਅਕਤੀ ਵੱਲੋਂ ਪਿੰਡ ਭਿੰਡੀ ਔਲਖ ਦੇ ਗੇਟ ਨੇੜਲੇ ਇਲਾਕੇ ਤੋਂ ਅੱਗੇ ਡਿਲੀਵਰ ਕੀਤੀ ਜਾਣੀ ਸੀ ।

ਉਨ੍ਹਾਂ ਕਿਹਾ ਕਿ ਇਤਲਾਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀ ਪੁਲਸ ਟੀਮ ਨੇ ਅਜਨਾਲਾ- ਲੋਪੋਕੇ ਸੜਕ ’ਤੇ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਇਸ ਸਬੰਧੀ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 71 ਮਿਤੀ 29-11-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

Read More : ਵਿਜੀਲੈਂਸ ਵੱਲੋਂ ਮਜੀਠੀਆ ਦਾ ਨਜ਼ਦੀਕੀ ਗੁਲਾਟੀ ਗ੍ਰਿਫ਼ਤਾਰ, 6 ਤੱਕ ਰਿਮਾਂਡ ’ਤੇ

Leave a Reply

Your email address will not be published. Required fields are marked *