ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ
ਬਟਾਲਾ – ਵਿਧਾਨ ਸਭਾ ਹਲਕਾ ਬਟਾਲੇ ਦਾ ਸਰਬੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰ ਕੇ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਾ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਹਲਕੇ ਦੀਅ ਵੱਖ-ਵੱਖ ਸ਼ਖਸੀਅਤਾਂ ਤੇ ਲੋਕ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਲੋਕਾਂ ਦੀ ਸੇਵਾ ’ਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ ਉਹ ਵਚਨਬੱਧ ਹਨ। ਉਨ੍ਹਾਂ ਨੇ ਦੱਸਿਆ ਕਿ ਮਹਿਜ 2 ਸਾਲ ਅਤੇ 8 ਮਹੀਨਿਆਂ ਦੇ ਕਾਰਜਕਾਲ ਦੌਰਾਨ ਹਲਕਾ ਬਟਾਲਾ ’ਚ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਕਾਦੀਆਂ ਰੋਡ, ਕਾਹਨੂੰਵਾਨ ਚੌਂਕ, ਜਲੰਧਰ ਰੋਡ ਤੇ ਸ਼ਹਿਰ ਵਿਚਲਾ ਬਟਾਲਾ-ਅੰਮ੍ਰਿਤਸਰ ਰੋਡ ਚੌੜੀਆਂ ਕਰਨ ਦੇ ਨਾਲ ਸ਼ਹਿਰ ਦੇ ਚੌਕਾਂ ਨੂੰ ਚੋੜਿਆਂ ਕੀਤਿਆਂ ਗਿਆ ਹੈ। ਉਸਮਾਨਪੁਰ ਸਿਟੀ ਨੇੜੇ ਸ਼ਹੀਦ ਭਗਤ ਸਿੰਘ ਚੌਕ, ਪੁਰਾਣਾ ਅੰਮ੍ਰਿਤਸਰ-ਬਟਾਲਾ ਬਾਈਪਾਸ ਵਿਖੇ ਮਹਾਰਾਜਾ ਅਗਰਸੈਨ ਚੌਂਕ ਬਣਾਉਣ ਤੋਂ ਇਲਾਵਾ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਉਥੇ ਵੱਡ ਅਕਾਰੀ ਕਲਾਕ ਟਾਵਰ ਲਗਾਇਆ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਲੋਕਾਂ ਨੂੰ ਇਕ ਛੱਤ ਹੇਠ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪੈਲਕਸ ਉਸਾਰਿਆ ਜਾ ਰਿਹਾ ਹੈ, ਜੋ ਇਸੇ ਮਹੀਨੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਸ਼ਹਿਰ ’ਚ ਨਵੇਂ ਐਂਟਰੀ ਗੇਟ ਬਣਾਏ ਜਾ ਰਹੇ ਹਨ। ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆਂ ਮੁਹੱਈਆ ਕਰਵਾਉਣ ਦੇ ਨਾਲ ਸਕੂਲ ਆਫ ਐੱਮੀਨੈੱਸ ਉਸਾਰਿਆ ਜਾ ਰਿਹਾ ਹੈ। ਲੋਕਾਂ ਨੂੰ ਹੋਰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਦਾਣਾ ਮੰਡੀ ਬਟਾਲਾ ਵਿਖੇ ਦੁਕਾਨਦਾਰਾਂ ਤੇ ਆੜ੍ਹਤੀਆਂ ਦੀਆਂ ਸਹੂਲਤ ਲਈ 1.5 ਕਰੋੜ ਦੀ ਲਾਗਤ ਨਾਲ ਮੰਡੀ ਸ਼ੈੱਡ ਉਸਾਰਿਆ ਗਿਆ ਅਤੇ ਕਰੀਬ 6.86 ਕਰੋੜ ਰੁਪਏ ਕੱਚੇ ਕੋਠਿਆਂ ਲਈ ਵੰਡੇ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਲਕੇ ਵਿੱਚ ਬਿਨਾਂ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਹ ਬਟਾਲਾ ਹਲਕੇ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀਂ ਨਹੀਂ ਛੱਡੀ ਜਾਵੇਗੀ।
