ਨਵੀਂ ਦਿੱਲੀ, 4 ਦਸੰਬਰ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਮੋਦੀ ਸਰਕਾਰ ਵਿਦੇਸ਼ੀ ਮਹਿਮਾਨਾਂ ਨੂੰ ਵਿਰੋਧੀ ਧਿਰ ਦੇ ਨੇਤਾ ਨੂੰ ਮਿਲਣ ਤੋਂ ਰੋਕ ਰਹੀ ਹੈ ਕਿਉਂਕਿ ਉਹ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਵੀ ਕੋਈ ਵਿਸ਼ੇਸ਼ ਵਿਦੇਸ਼ੀ ਮਹਿਮਾਨ ਭਾਰਤ ਆਉਂਦਾ ਹੈ ਜਾਂ ਉਹ ਵਿਦੇਸ਼ ਜਾਂਦੇ ਹਨ ਤਾਂ ਸਰਕਾਰ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ (ਰਾਹੁਲ) ਨਾਲ ਮੁਲਾਕਾਤ ਨਹੀਂ ਹੋਣੀ ਚਾਹੀਦੀ ਹੈ। ਕਾਂਗਰਸ ਨੇਤਾ ਨੇ ਇਹ ਦਾਅਵਾ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ਦੌਰੇ ਤੋਂ ਕੁਝ ਘੰਟੇ ਪਹਿਲਾਂ ਕੀਤਾ।
ਸਾਬਕਾ ਕਾਂਗਰਸ ਪ੍ਰਧਾਨ ਨੇ ਸੰਸਦ ਕੰਪਲੈਕਸ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਆਮ ਤੌਰ ’ਤੇ ਇਹ ਰਵਾਇਤ ਰਹੀ ਹੈ ਕਿ ਜੋ ਵਿਦੇਸ਼ੀ ਮਹਿਮਾਨ ਭਾਰਤ ਆਉਂਦੇ ਹਨ, ਉਨ੍ਹਾਂ ਦੀ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਹੁੰਦੀ ਹੈ। ਇਹ ਅਟਲ ਬਿਹਾਰੀ ਵਾਜਪਾਈ ਜੀ ਦੇ ਸਮੇਂ ਹੁੰਦਾ ਸੀ ਅਤੇ ਮਨਮੋਹਨ ਿਸੰਘ ਜੀ ਦੇ ਸਮੇਂ ਵਿਚ ਵੀ ਹੁੰਦਾ ਸੀ।
ਅੱਜਕੱਲ ਇਹ ਹੁੰਦਾ ਹੈ ਕਿ ਜਦੋਂ ਬਾਹਰੋਂ ਕੋਈ ਆਉਂਦਾ ਹੈ ਜਾਂ ਮੈਂ ਕਿਤੇ ਬਾਹਰ ਜਾਂਦਾ ਹਾਂ ਤਾਂ ਸਰਕਾਰ ਸੁਝਾਅ ਦਿੰਦੀ ਹੈ ਕਿ ਬਾਹਰੋਂ ਆਉਣ ਵਾਲੇ ਮਹਿਮਾਨ ਜਾਂ ਉਨ੍ਹਾਂ ਦੇ (ਰਾਹੁਲ) ਬਾਹਰ ਜਾਣ ’ਤੇ ਉਥੋਂ ਦੇ ਲੋਕ ਵਿਰੋਧੀ ਧਿਰ ਦੇ ਨੇਤਾ ਨੂੰ ਨਾ ਮਿਲਣ।
Read More : ਫੀਸ ਨਾ ਭਰੇ ਜਾਣ ਕਾਰਨ ਕਾਲਜ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
