ਪਟਿਆਲਾ ਪੁਲਸ

ਪਟਿਆਲਾ ਪੁਲਸ ਦੀ ਵਾਇਰਲ ਆਡੀਓ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਜਾਂਚ ਸ਼ੁਰੂ

ਸੁਖਬੀਰ ਬਾਦਲ, ਸਰਬਜੀਤ ਝਿੰਜਰ ਅਤੇ ਅਰਸ਼ਦੀ ਕਲੇਰ ਨੂੰ ਸੰਮਨ ਜਾਰੀ ਕਰ ਕੇ ਬਿਆਨ ਦਰਜ ਕਰਵਾਉਣ ਲਈ ਕਿਹਾ

ਪਟਿਆਲਾ, 6 ਦਸੰਬਰ : ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੇ ਸਬੰਧ ’ਚ ਪਟਿਆਲਾ ਪੁਲਸ ਦੀ ਵਾਇਰਲ ਹੋਈ ਆਡੀਓ ਦੀ ਜਾਂਚ ਪੰਜਾਬ ਸਰਕਾਰ ਨੇ ਇਕ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਏ. ਡੀ. ਜੀ. ਪੀ. ਦੀ ਅਗਵਾਈ ਹੇਠ ਕੀਤਾ ਹੈ।

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਇਸ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੈਂਬਰ ਕੋਰ ਕਮੇਟੀ ਅਤੇ ਚੀਫ ਸਪੋਕਸਪਰਸਨ ਅਤੇ ਪ੍ਰਧਾਨ ਲੀਗਲ ਵਿੰਗ ਸ਼੍ਰੋਮਣੀ ਅਕਾਲੀ ਦਲ ਨੂੰ ਸੰਮਨ ਜਾਰੀ ਕਰ ਕੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ।

ਇਸ ਸਬੰਧ ਵਿਚ ਪਟਿਆਲਾ ਪੁਲਸ ਵੱਲੋਂ ਥਾਣਾ ਸਾਈਬਰ ਪਟਿਆਲਾ ਵਿਚ ਐੱਫ. ਆਈ. ਆਰ. ਨੰ-52 ਮਿਤੀ 4 ਦਸੰਬਰ 2025 ਦਰਜ ਕੀਤੀ ਹੈ। ਇਹ ਆਡੀਓ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਨਿੱਜੀ ਸ਼ੋਸਲ ਮੀਡੀਆ ਅਕਾਊਂਟ ’ਤੇ ਅਪਲੋਡ ਕੀਤਾ ਸੀ।

ਇਸ ਤੋਂ ਬਾਅਦ ਅਕਾਲੀ ਦਲ ਨੇ ਇਸ ਮਾਮਲੇ ’ਚ ਪੰਜਾਬ ਚੌਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਸੀ ਅਤੇ ਇਕ ਪੀ. ਆਈ. ਐੱਲ. ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵੀ ਪਾਈ ਹੋਈ, ਜਿਸ ’ਤੇ ਸੋਮਵਾਰ ਨੂੰ ਸੁਣਵਾਈ ਹੋਣੀ ਹੈ।

ਇਸ ਆਡੀਓ ’ਚ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਕੋਈ ਕਈ ਤਰ੍ਹਾਂ ਦੇ ਨਿਰਦੇਸ਼ ਦਿੰਦੇ ਹੋਏ ਸੁਣਾਈ ਦਿੰਦੇ ਹਨ ਅਤੇ ਹੁਣ ਸਰਕਾਰ ਵੱਲੋਂ ਇਸ ਦੀ ਜਾਂਚ ਲਈ ਜਿਹੜੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਈ ਗਈ ਹੈ, ਉਸ ਵੱਲੋਂ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read More : 250 ਰੁਪਏ ਲੈਣ ਦੇ ਮਾਮਲੇ ਨੂੰ ਲੈ ਕੇ ਦੋਸਤ ਦਾ ਕਤਲ

Leave a Reply

Your email address will not be published. Required fields are marked *